ਡਿਪਟੀ ਕਮਿਸ਼ਨਰ ਨੂੰ ਕੀਤੀ ਸੀ ਸ਼ਕਾਇਤ — ਛਾਪੇਮਾਰੀ -ਦੁਕਾਨਦਾਰ ਤੇ ਧਾਰਾ 420 ਦਾ ਮਾਮਲਾ ਦਰਜ਼
ਕਿਸਾਨ ਦੀ ਸ਼ਿਕਾਇਤ ‘ਤੇ ਬਰਾੜ ਬੀਜ ਸਟੋਰ ‘ਤੇ ਖੇਤੀਬਾੜੀ ਵਿਭਾਗ ਵੱਲੋਂ ਛਾਪੇਮਾਰੀ
-ਬੀਜ ਦੇ ਨਮੂਨੇ, ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਪੁਲਿਸ ਮਾਮਲਾ ਦਰਜ ਕਰਵਾਇਆ
ਨਿਊਜ਼ ਪੰਜਾਬ
ਲੁਧਿਆਣਾ, 12 ਮਈ -ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਕੀਤੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਦੇ ਸਾਹਮਣੇ ਪੈਂਦੇ ਬਰਾੜ ਬੀਜ ਸਟੋਰ ‘ਤੇ ਛਾਪੇਮਾਰੀ ਕੀਤੀ, ਜਿੱਥੋਂ ਕਿ ਬੀਜ ਦੇ ਨਮੂਨੇ, ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਪੁਲਿਸ ਮਾਮਲਾ ਦਰਜ ਕਰਵਾਇਆ ਗਿਆ ਹੈ।
ਇਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਸਟੋਰ ਮਾਲਕ ਵੱਲੋਂ ਕਿਸਾਨਾਂ ਨੂੰ ਵੱਧ ਰੇਟ ‘ਤੇ ਜਾਅਲੀ ਬੀਜ ਵੇਚੇ ਜਾ ਰਹੇ ਹਨ। ਇਸ ਸੰਬੰਧੀ ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ ਕਿ ਉਸਨੂੰ ਪੀ.ਆਰ.128 ਕਿਸਮ 200 ਰੁਪਏ ਪ੍ਰਤੀ ਕਿਲੋ ਵੇਚੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਸੀ, ਜਿਸ ‘ਤੇ ਅੱਜ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਪੀ.ਆਰ.128, 129 ਕਿਸਮਾਂ, ਕੱਟੇ ਬਿੱਲਾਂ ਦੀਆਂ ਵੱਡੀ ਗਿਣਤੀ ਵਿੱਚ ਬਿੱਲ ਬੁੱਕਾਂ ਬਰਾਮਦ ਕੀਤੀਆਂ ਗਈਆਂ ਅਤੇ ਮੌਕੇ ‘ਤੇ ਪ੍ਰਾਪਤ ਸਾਰੇ ਬੀਜਾਂ ਦੇ ਨਮੂਨੇ ਲਏ ਗਏ। ਇਸ ਸੰਬੰਧੀ ਪੁਲਿਸ ਵੱਲੋਂ ਧਾਰਾ 420 ਤਹਿਤ ਮਾਮਲਾ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ।
ਡਾ. ਬੈਨੀਪਾਲ ਨੇ ਦੱਸਿਆ ਕਿ ਕਿਸੇ ਵੀ ਡੀਲਰ ਨੂੰ ਗੈਰ ਮਿਆਰੀ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈ ਕਿਸਾਨਾਂ ਨੂੰ ਸਪਲਾਈ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਦੋਸ਼ੀ ਪਾਏ ਗਏ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਇਸ ਨਾੜ ਤੋਂ ਜਾਂ ਤਾਂ ਪਸ਼ੂਆਂ ਦੀ ਤੂੜੀ ਬਣਾ ਲਈ ਜਾਵੇ ਜਾਂ ਫਿਰ ਇਸ ਨੂੰ ਜ਼ਮੀਨ ਵਿੱਚ ਵਾਹ ਦਿੱਤਾ ਜਾਵੇ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਨੀਰੀ ਦੀ ਲਵਾਈ ਦਾ ਸਮਾਂ 10 ਤੋਂ ਬਾਅਦ ਅਤੇ ਝੋਨੇ ਦੀ ਬਿਜਾਈ ਦਾ ਸਮਾਂ 10 ਜੂਨ ਤੋਂ ਬਾਅਦ ਨਿਰਧਾਰਤ ਕਰ ਦਿੱਤਾ ਗਿਆ ਹੈ। ਕਿਸਾਨ ਇਸ ਤੋਂ ਪਹਿਲਾਂ ਪਨੀਰੀ ਅਤੇ ਝੋਨੇ ਦੀ ਲਵਾਈ ਤੋਂ ਗੁਰੇਜ਼ ਕਰਨ