ਗੈਰ ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਰਾਸ਼ਨ ਦਿੱਤਾ
-ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਰੂਰਤਮੰਦ ਵਿਅਕਤੀਆਂ ਨੂੰ ਰਾਸ਼ਨ ਉਪਲੱਬਧ ਕਰਾਉਣ ਵਿੱਚ ਪੂਰਾ ਸਹਿਯੋਗ ਦੇਵੇਗੀ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ
ਲੁਧਿਆਣਾ, 12 ਮਈ (ਨਿਊਜ਼ ਪੰਜਾਬ )-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ-ਕਮ-ਪੰਜਾਬ ਅਤੇ ਹਰਿਆਣਾ ਦੇ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਦੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਸ੍ਰ. ਗੁਰਬੀਰ ਸਿੰਘ ਜ਼ਿਲ•ਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਸ੍ਰੀਮਤੀ ਪ੍ਰੀਤੀ ਸੁਖੀਜਾ, ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਆਪਣੇ ਦਫ਼ਤਰ ਵਿਖੇ ਗੈਰ ਸਰਕਾਰੀ ਸੰਸਥਾ ਸ਼ਿਵ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਿੱਟੂ ਗੁੰਬਰ ਅਤੇ ਉਨ•ਾਂ ਦੇ ਸਾਥੀਆਂ ਕਮਲ ਸ਼ਰਮਾ ਅਤੇ ਵਿਨੋਦ ਬਾਂਸਲ ਦੇ ਸਹਿਯੋਗ ਨਾਲ ਲੋੜਵੰਦ ਕਿੰਨਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ, ਤਾਂ ਜੋ ਲੌਕਡਾਊਨ ਦੇ ਚੱਲਦਿਆਂ ਉਨ•ਾਂ ਨੂੰ ਭੁੱਖੇ ਪੇਟ ਨਾ ਸੌਣਾ ਪਵੇ।
ਇਸ ਮੌਕੇ ਸ੍ਰੀਮਤੀ ਸੁਖੀਜਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਤਾਂ ਜੋ ਦੇਸ਼ ਅੰਦਰ ਫੈਲ ਰਹੀ ਕੋਵਿੰਡ 19 ਬਿਮਾਰੀ ਤੋਂ ਬਚਿਆ ਜਾ ਸਕੇ। ਉਨ•ਾਂ ਵੱਲੋਂ ਲੋਕਾਂ ਨੂੰ ਸਮੇਂ-ਸਮੇਂ ਸਿਰ ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਬਿਮਾਰੀ ਤੋਂ ਸੁਰੱਖਿਅਤ ਰਿਹਾ ਜਾ ਸਕੇ। ਸ੍ਰੀਮਤੀ ਸੁਖੀਜਾ ਨੇ ਕਿਹਾ ਕਿ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਰੂਰਤਮੰਦ ਵਿਅਕਤੀਆਂ ਨੂੰ ਰਾਸ਼ਨ ਉਪਲੱਬਧ ਕਰਾਉਣ ਵਿੱਚ ਪੂਰਾ ਸਹਿਯੋਗ ਦੇਵੇਗੀ। ਉਨ•ਾਂ ਦੱਸਿਆ ਕਿ ਸੁਸਾਇਟੀ ਦੇ ਪੈਰਾ ਲੀਗਲ ਵਲੰਟੀਅਰ ਸਮੇਂ-ਸਮੇਂ ਸਿਰ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ।ਇਸ ਮੌਕੇ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਰਾ ਲੀਗਲ ਵਲੰਟੀਅਰ ਮੋਹਿਨੀ ਮਹੰਤ, ਬਲਵਿੰਦਰ ਸਿੰਘ, ਤੇਜਪਾਲ ਸਿੰਘ ਅਤੇ ਪ੍ਰਿੰਸ ਕੁਮਾਰ ਵੀ ਮੌਜੂਦ ਸਨ।