ਮੁੱਖ ਖ਼ਬਰਾਂਪੰਜਾਬ

ਬਿਆਸ ਦਰਿਆ ਵਿੱਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦੀ ਦੁਖਦਾਈ ਖ਼ਬਰ – ਬਚਾਅ ਕਾਰਜ ਚਲਾਇਆ : ਪੁਲਿਸ ਅਤੇ ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚੀ 

ਨਿਊਜ਼ ਪੰਜਾਬ

ਕਪੂਰਥਲਾ 13 ਅਪ੍ਰੈਲ – ਪਿੰਡ ਬੇਰੋਵਾਲ ਨੇੜੇ ਬਿਆਸ ਦਰਿਆ ਵਿੱਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਗੋਤਾਖੋਰ ਦੋ ਹੋਰ ਨੌਜਵਾਨਾਂ ਦੀ ਭਾਲ ਵਿੱਚ ਲੱਗੇ ਹੋਏ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੱਤੂਢੀਂਗਾ ਪੁਲਿਸ ਸਟੇਸ਼ਨ ਦੀ ਐਸਐਚਓ ਸੋਨਮਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਬਚਾਅ ਕਾਰਜ਼ਾ ਲਈ ਐਨਡੀਆਰਐਫ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ।

ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ, ਦੋਵੇਂ ਪਿੰਡ ਪੀਰਵਾਲ ਦੇ ਰਹਿਣ ਵਾਲੇ ਹਨ ਜਦੋਂ ਕਿ ਵਿਸ਼ਾਲ ਅਤੇ ਗੁਰਪ੍ਰੀਤ ਸਿੰਘ, ਦੋਵੇਂ ਪਿੰਡ ਪੀਰਵਾਲ ਦੇ ਵਸਨੀਕ ਦੱਸੇ ਜਾਂਦੇ ਹਨ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।