ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਫੇਸ 1 ਵਿੱਖੇ ਖਾਲਸਾ ਸਾਜਨਾ ਦਿਵਸ ਸਬੰਧੀ ਹੋਏ ਤਿੰਨ ਦਿਨ ਸਮਾਗਮ – ਕੁਲਵਿੰਦਰ ਸਿੰਘ ਬੈਨੀਪਾਲ
ਨਿਊਜ਼ ਪੰਜਾਬ
ਲੁਧਿਆਣਾ, 14 ਅਪ੍ਰੈਲ – ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਲੁਧਿਆਣਾ ਵਿਖੇ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਾਹਿਯੋਗ ਸਦਕਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ!ਇਸ ਵਿੱਚ ਗੱਲ ਬਾਤ ਕਰਦੀਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਸਬੰਧੀ ਤਿੰਨ ਦਿਨਾਂ ਸਮਾਗਮ ਹੋਏ, ਕਵੀ ਦਰਬਾਰ, ਕੀਰਤਨ ਅਤੇ ਕਥਾ ਸਮਾਗਮ ਕਰਵਾਏ ਗਏ
ਐਤਵਾਰ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਸਵੇਰੇ ਅੰਮ੍ਰਿਤ ਵੇਲੇ ਨਿਤਨੇਮ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸ੍ਰਵਨ ਕਰਵਾਏ! ਅਤੇ ਬਾਅਦ ਵਿੱਚ ਸ਼੍ਰੀ ਆਖੰਡ ਪਾਠ ਜੀ ਦੀ ਸਮਾਪਤੀ ਦੇ ਭੋਗ ਪਾਏ ਗਏ ਅਤੇ ਬੱਚਿਆਂ ਦੇ ਗੁਰਬਾਣੀ ਦੇ ਮੁਕਾਬਲੇ ਵੀ ਕਰਵਾਏ ਗਏ! ਗੁਰੂਦਵਾਰਾ ਸਾਹਿਬ ਦੀ ਇਸਤ੍ਰੀ ਸਤਿ ਸੰਗ ਸਭਾ ਦੀਆਂ ਬੀਬੀਆਂ ਨੇ ਵੀ ਸੰਗਤਾਂ ਨੂੰ ਕੀਰਤਨ ਰਾਹੀ ਨਿਹਾਲ ਕੀਤਾ ਗਿਆਨੀ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਮਹਤੱਤਾਂ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਬਾਅਦ ਵਿੱਚ
ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜਿਆ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਗੁਰਦਿੱਤ ਸਿੰਘ ਦੇ ਕੀਰਤਨੀ ਜੱਥੇ ਦਾ ਸਨਮਾਨ ਕੀਤਾ ਅਰਦਾਸ ਹੁਕਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਈਆ ਗਿਆ!
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਵਿੱਚ ਬੀਬੀ ਜਸਲੀਨ ਕੌਰ ਲੁੱਧਿਆਣੇ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਬੀਬੀ ਦਵਿੰਦਰ ਕੌਰ ਕੁਲਜੀਤ ਕੌਰ ਰਣਜੀਤ ਕੌਰ ਬੱਤਰਾ ਅਤੇ ਪਿੰਕੀ ਭੈਣਜੀ
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਸਰਬਜੀਤ ਸਿੰਘ ਚਗਰ ਬਲਬੀਰ ਸਿੰਘ ਮਲਕੀਤ ਸਿੰਘ ਜਗਮੋਹਨ ਸਿੰਘ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਪਰਮਜੀਤ ਸਿੰਘ ਤਰਲੋਕ ਸਿੰਘ ਤਰਲੋਕ ਸਿੰਘ ਸਚਦੇਵਾ ਗੁਰਦੀਪ ਸਿੰਘ ਕਾਲੜਾ ਵੀ ਮੋਜ਼ੂਦ ਸਨ