ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ,22 ਅਪ੍ਰੈਲ ਤਕ ਗ੍ਰਿਫ਼ਤਾਰੀ ‘ਤੇ ਰੋਕ
ਨਿਊਜ਼ ਪੰਜਾਬ
ਚੰਡੀਗੜ੍ਹ, 16 ਅਪ੍ਰੈਲ, 2025
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ, 2025 ਤੱਕ ਅਸਥਾਈ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ।ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਇੱਕ ਨਿੱਜੀ ਚੈਨਲ ‘ਤੇ ਦਿੱਤੇ ਬਿਆਨ ਕਾਰਨ ਮਾਮਲਾ ਦਰਜ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ 32 ਬੰਬਾਂ ਦੀ ਮੌਜੂਦਗੀ ਦਾ ਦਾਅਵਾ ਕੀਤਾ ਸੀ।
ਇਸ ਬਿਆਨ ਨੂੰ ਸੁਰੱਖਿਆ ਲਈ ਖ਼ਤਰਾ ਮੰਨਦੇ ਹੋਏ, ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਜਿਸ ਵਿਰੁੱਧ ਬਾਜਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਬਾਜਵਾ ਨੂੰ ਹਾਈ ਕੋਰਟ ਦੇ ਫੈਸਲੇ ਨਾਲ ਰਾਹਤ ਮਿਲੀ ਹੈ।
ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਗਾਈ ਜਾਂਦੀ ਹੈ, ਜਦੋਂ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਪ੍ਰਤੀਕਿਰਿਆ ਸਬੰਧੀ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ।