ਲੜਕੀ ਦੇ ਜਨਮ ਦੀ ਖੁਸ਼ੀ ਮਨਾਉਣ ਲਈ ਨਵੀਂ ਰਵਾਇਤ ਪਾਈ : ਸ਼ੁਕਰਾਨੇ ਲਈ ਗੁਰਦਵਾਰਾ ਸਾਹਿਬ ਕਰਵਾਇਆ ਕੀਰਤਨ ਦਰਬਾਰ
ਨਿਊਜ਼ ਪੰਜਾਬ
ਲੁਧਿਆਣਾ, 16 ਅਪ੍ਰੈਲ – ਬੱਚੀਆਂ ਦਾ ਜਨਮ ਖੁਸ਼ੀਆਂ ਨਾਲ ਪ੍ਰਵਾਨ ਕਰਨਾ ਅਤੇ ਗੁਰੂ ਦਾ ਸ਼ੁਕਰਾਨਾ ਕਰਨਾ ਵੱਡੇ ਭਾਗਾਂ ਨਾਲ ਹੀ ਪ੍ਰਾਪਤ ਹੁੰਦਾ ਹੈ, ਲੁਧਿਆਣਾ ਦੇ ਇਲਾਕਾ ਦੁਗਰੀ ਦੇ ਸਰਦਾਰ ਹਰਬੰਸ ਸਿੰਘ ਦੇ ਪਰਿਵਾਰ ਨੂੰ ਇਹ ਸੁਭਾਗ ਪ੍ਰਾਪਤ ਹੋਇਆ!
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਵਸ਼ੇਸ਼ ਕੀਰਤਨ ਸ਼ਮਾਗਮ ਸਰਦਾਰ ਹਰਬੰਸ ਸਿੰਘ ਜੀ ਦੇ ਪਰਿਵਾਰ ਵਲੋ ਆਪਣੀ ਪੜਪੋਤਰੀ
ਬੱਚੀ ਰਿਜਕ ਕੋਰ ਦੇ ਜਨਮ ਦੀ ਖੁਸ਼ੀ ਵਿੱਚ ਸੰਗਤੀ ਰੂਪ ਵਿਚ ਕੀਰਤਨ ਸਮਾਗਮ ਕਰਵਾ ਕੇ ਗੁਰੂ ਅਤੇ ਸੰਗਤਾਂ ਦੀਆਂ ਅਸੀਸਾਂ ਲਈਆਂ
ਗੁਰੂ ਘਰ ਦੇ ਮੁੱਖ ਸੇਵਾਦਾਰ ਸ੍ਰ. ਕੁਲਵਿੰਦਰ ਸਿੰਘ ਬੈਨੀਪਾਲ ਨੇ ” ਨਿਊਜ਼ ਪੰਜਾਬ ” ਨੂੰ ਦੱਸਿਆ ਕਿ ਮੰਗਲਵਾਰ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲਿਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਭਾਈ ਸੁਬਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ।
ਬਾਅਦ ਵਿੱਚ ਭਾਈ ਤਰਨਵੀਰ ਸਿੰਘ ਰੱਬੀ ਲੁੱਧਿਆਣੇ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਨ ਕਰਵਾਏ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਵੀ ਇਸੇ ਤਰਾਂ ਧੀਆਂ ਦੇ ਜਨਮ ਦਿਨ ਗੁਰੂਦਵਾਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾ ਕੇ ਗੁਰੂ ਦਾ ਅਸ਼ੀਰਵਾਦ ਅਤੇ ਸੰਗਤਾਂ ਦੀਆਂ ਅਸੀਸਾ ਲੈ ਕੇ ਮਨਾਉਣੇ ਚਾਹੀਦੇ ਹਨ
ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਸ਼ੁਬਦੀਪ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਅਤੇ ਤਰਨਵੀਰ ਸਿੰਘ ਰੱਬੀ ਲੁੱਧਿਆਣੇ ਵਾਲੀਆ ਦੇ ਕੀਰਤਨੀ ਜੱਥੇ ਨੂੰ ਸਨਮਾਨਿਤ ਕੀਤਾ।