ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਅਕਾਲੀ ਉਮੀਦਵਾਰ ਦੀ ਚੌਣ ਮੁਹਿੰਮ ਲਈ ਅਕਾਲੀ ਆਗੂਆਂ ਦੀ ਕਮੇਟੀ ਬਣੀ – ਐਡਵੋਕੇਟ ਘੁੰਮਣ ਨੂੰ ਮਿੱਲ ਸਕਦਾ ਵੱਡਾ ਸਮਰੱਥਨ
ਨਿਊਜ਼ ਪੰਜਾਬ
ਚੰਡੀਗੜ੍ਹ, 17 ਅਪ੍ਰੈਲ – ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਅਕਾਲੀ ਉਮੀਦਵਾਰ ਐਡਵੋਕੇਟ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੇ ਐਲਾਨ ਬਾਰੇ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਸ੍ਰ. ਦਲਜੀਤ ਸਿੰਘ ਚੀਮਾਂ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਇਸ ਬਾਰੇ ਫੈਸਲਾ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਬਕਾ ਤੇ ਮੌਜੂਦਾ ਕੌਂਸਲਾਂ ਸਮੇਤ ਪਾਰਟੀ ਆਗੂਆਂ ਨਾਲ ਵਿਸਥਾਰਿਤ ਵਿਚਾਰ ਵਟਾਂਦਰਾ ਕਰਨ ਉਪਰੰਤ ਲਿਆ ਗਿਆ ਹੈ।
ਪਾਰਟੀ ਵੱਲੋਂ ਉਨ੍ਹਾਂ ਦੀ ਚੌਣ ਮੁਹਿੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਨੂੰ ਲਈ ਡਾ. ਦਲਜੀਤ ਸਿੰਘ ਚੀਮਾ ਨੂੰ ਜ਼ਿਮਨੀ ਚੋਣ ਵਾਸਤੇ ਕੋਆਰਡੀਨੇਟਰ ਅਤੇ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਹੀਰਾ ਸਿੰਘ ਗਾਬੜੀਆ, ਸ੍ਰੀ ਹਰੀਸ਼ ਰਾਏ ਢਾਂਡਾ ਅਤੇ ਸਰਦਾਰ ਪ੍ਰਿਤਪਾਲ ਸਿੰਘ ਪਾਲੀ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਕਤ ਆਗੂ ਪਾਰਟੀ ਉਮੀਦਵਾਰ ਨੂੰ ਚੋਣ ਪ੍ਰਚਾਰ ਦੌਰਾਨ ਲੋੜੀਂਦੀ ਮਦਦ ਕਰਨ ਗੇ
ਐਡਵੋਕੇਟ ਸਰਦਾਰ ਪਰਉਪਕਾਰ ਸਿੰਘ ਘੁੰਮਣ ਲੁਧਿਆ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਰਹੇ ਹਨ।