ਪੰਜਾਬ ‘ਚ ਕਈ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਗੈਂਗਸਟਾਰ ਹੈਪੀ ਪਾਸ਼ੀਆਂ ਅਮਰੀਕਾ’ਚ ਗ੍ਰਿਫਤਾਰ
ਨਿਊਜ਼ ਪੰਜਾਬ
18 ਅਪ੍ਰੈਲ 2025
ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਉਹ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ 14 ਗ੍ਰਨੇਡ ਹਮਲਿਆਂ ਦਾ ਦੋਸ਼ੀ ਹੈ। ਪਸ਼ੀਆਂ ਬੱਬਰ ਖਾਲਸਾ ਨਾਲ ਜੁੜਿਆ ਹੋਇਆ ਸੀ, ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਹਿਯੋਗ ਨਾਲ ਭਾਰਤ ਵਿੱਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੰਦਾ ਸੀ। ਇਸ ਅੱਤਵਾਦੀ ਨੂੰ ਅਮਰੀਕਾ ਵਿੱਚ ICE ਹਿਰਾਸਤ ਵਿੱਚ ਲੈ ਲਿਆ ਗਿਆ ਹੈ।