ਮੁੱਖ ਖ਼ਬਰਾਂਪੰਜਾਬ

ਅੰਮ੍ਰਿਤਸਰ’ਚ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਪੰਜਾਬ ਪੁਲਿਸ ਦੇ ਕਾਂਸਟੇਬਲ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਨਿਊਜ਼

19 ਅਪ੍ਰੈਲ 2025

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਲੁਧਿਆਣਾ ਵਿੱਚ ਤਾਇਨਾਤ ਪੁਲਿਸ ਕਾਂਸਟੇਬਲ ਨਵਜੋਤ ਸਿੰਘ ਅਤੇ ਉਸਦੇ ਸਾਥੀ ਹਰਮੀਤ, ਜੋ ਕਿ ਸਦਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਨੇ ਪ੍ਰੈਸ ਕਾਨਫਰਸ ਕਰਕੇ ਹਵਾਲਾ ਓਪਰੇਟਰਾਂ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਹਵਾਲਾ ਰਾਸ਼ੀ ਬਰਾਮਦ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 46 ਲੱਖ 91 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਕਾਂਸਟੇਬਲ ਸਮੇਤ 5 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ