ਮੋਗਾ’ ਚ CIA ਸਟਾਫ ਨੂੰ ਮਿਲੀ ਵੱਡੀ ਸਫਲਤਾ, 3 ਦੇਸੀ ਪਿਸਤੌਲ, 4 ਮੈਗਜ਼ੀਨ ਅਤੇ 7 ਕਾਰਤੂਸ ਸਮੇਤ ਚਾਰਾਂ ਨੂੰ ਕੀਤਾ ਗ੍ਰਿਫਤਾਰ
ਨਿਊਜ਼ ਪੰਜਾਬ
ਮੋਗਾ,20 ਅਪ੍ਰੈਲ 2025
ਮੋਗਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਐਸਐਸਪੀ ਅਜੈ ਗਾਂਧੀ ਦੇ ਨਿਰਦੇਸ਼ਾਂ ‘ਤੇ, ਸੀਆਈਏ ਸਟਾਫ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਮਿਲਣ ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸੁਖਪਾਲ ਸਿੰਘ, ਹਰਪ੍ਰੀਤ ਸਿੰਘ (ਦੋਵੇਂ ਜ਼ਿਲ੍ਹਾ ਸੰਗਰੂਰ), ਸੰਪੂਰਨ ਕਲਿਆਣ (ਕੋਟ ਈਸੇ ਖਾਂ) ਅਤੇ ਦਲਜੀਤ ਸਿੰਘ (ਮੋਗਾ) ਵਜੋਂ ਹੋਈ ਹੈ। ਤਲਾਸ਼ੀ ਦੌਰਾਨ, ਪੁਲਿਸ ਨੇ ਉਨ੍ਹਾਂ ਕੋਲੋਂ ਤਿੰਨ ਦੇਸੀ ਪਿਸਤੌਲ (32 ਬੋਰ), ਚਾਰ ਮੈਗਜ਼ੀਨ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਖਪਾਲ ਸਿੰਘ ਵਿਰੁੱਧ ਪਹਿਲਾਂ ਹੀ ਪੰਜ ਹੋਰ ਮਾਮਲੇ ਦਰਜ ਹਨ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਕੋਟ ਈਸੇ ਖਾਂ ਥਾਣੇ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਗਾਂਧੀ ਨੇ ਕਿਹਾ ਕਿ ਪੁਲਿਸ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।