ਪ੍ਰਾਈਵੇਟ ਸਕੂਲ ਬੱਚਿਆਂ ਨੂੰ ਵਰਦੀਆਂ ਅਤੇ ਕਿਤਾਬਾਂ ਵੇਚਣ ਲਈ ਨਿਯਮਾਂ ਦੀ ਪਾਲਣਾ ਕਰਨ – ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਦਿੱਤੇ – ਕੈਬਨਿਟ ਮੰਤਰੀ ਸੌਂਦ
ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ
ਖੰਨਾ (ਲੁਧਿਆਣਾ), 19 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਬੱਚਿਆਂ ਦੀਆਂ ਵਰਦੀਆਂ ਅਤੇ ਕਿਤਾਬਾਂ ਵਿਚ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸ਼ਨੀਵਾਰ ਨੂੰ ਹਲਕਾ ਖੰਨਾ ਦੇ ਦੋ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ 37.68 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆਏ ਸਨ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਵਿਚਾਰ ਪ੍ਰਗਟਾਏ,ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਕਾਰਜ ਕੀਤੇ ਜਾਣਗੇ।