ਕਰਨਾਟਕ ਦੇ ਸਾਬਕਾ DGP ਓਮ ਪ੍ਰਕਾਸ਼ ਦੀ ਹੱਤਿਆ,ਸ਼ੱਕੀ ਹਾਲਾਤਾਂ ਵਿੱਚ ਖੂਨ ਨਾਲ ਲੱਥਪੱਥ ਮਿਲੀ ਲਾਸ਼,ਪੁਲਿਸ ਜਾਂਚ ‘ਚ ਜੁਟੀ
ਨਿਊਜ਼ ਪੰਜਾਬ
ਕਰਨਾਟਕ ,21 ਅਪ੍ਰੈਲ 2025
ਕਰਨਾਟਕ ਦੀ ਰਾਜਧਾਨੀ ਬੰਗਲੁਰੂ ਤੋਂ ਵੱਡੀ ਖ਼ਬਰ ਸਾਮਣੇ ਆਈ ਹੈ। ਇੱਥੇ ਬੰਗਲੁਰੂ ਵਿੱਚ ਕਰਨਾਟਕ ਦੇ ਸਾਬਕਾ ਡੀਜੀਪੀ ਓਮ ਪ੍ਰਕਾਸ਼ ਦਾ ਕਤਲ ਕਰ ਦਿੱਤਾ ਗਿਆ,ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਓਮ ਪ੍ਰਕਾਸ਼ ਐਤਵਾਰ ਨੂੰ ਬੈਂਗਲੁਰੂ ਦੇ ਐਚਐਸਆਰ ਲੇਆਉਟ ਸਥਿਤ ਉਨ੍ਹਾਂ ਦੇ ਘਰ ‘ਤੇ ਰਹੱਸਮਈ ਹਾਲਾਤਾਂ ਵਿੱਚ ਮ੍ਰਿਤਕ ਪਾਏ ਗਏ। ਉਸਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਤਿੰਨ ਮੰਜ਼ਿਲਾ ਘਰ ਦੀ ਹੇਠਲੀ ਮੰਜ਼ਿਲ ‘ਤੇ ਮਿਲੀ। ਸਾਬਕਾ ਡੀਜੀਪੀ ਦੀ ਪਤਨੀ ਪੱਲਵੀ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਦੱਸਿਆ ਕਿ ਉਸਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਉਸਦੀ ਹੱਤਿਆ ਕੀਤੀ ਗਈ ਹੈ ਅਤੇ ਉਸਦੇ ਇੱਕ ਰਿਸ਼ਤੇਦਾਰ ‘ਤੇ ਇਸ ਕਤਲ ਦਾ ਸ਼ੱਕ ਹੈ। ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਇਸ ਮਾਮਲੇ ਵਿੱਚ ਕਿਸੇ ਨਜ਼ਦੀਕੀ ਪਰਿਵਾਰਕ ਮੈਂਬਰ ਦੀ ਸ਼ਮੂਲੀਅਤ ਦਾ ਸ਼ੱਕ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਨੇ ਓਮ ਪ੍ਰਕਾਸ਼ ਦੀ ਪਤਨੀ ਅਤੇ ਧੀ ਤੋਂ ਉਸਦੀ ਮੌਤ ਬਾਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।