ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਪਿੱਛੋਂ ਡਿਊਟੀ ਨਾ ਜੁਆਇਨ ਕਰਨ ਵਾਲੇ ਤਹਿਸੀਲਦਾਰਾਂ ਨੂੰ ਦਿੱਤੀ ਸਖਤ ਚਿਤਾਵਨੀ
ਨਿਊਜ਼ ਪੰਜਾਬ
22 ਅਪ੍ਰੈਲ 2025
ਮਾਲ ਵਿਭਾਗ ਵੱਲੋਂ ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ, ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿਚੋਂ ਕਈਆਂ ਨੇ ਅਜੇ ਤੱਕ ਜੁਆਇਨ ਨਹੀਂ ਕੀਤਾ ਹੈ। ਹੁਣ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਜਿਹੇ ਅਫਸਰਾਂ ਨੂੰ ਸਖਤ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਇਕ ਟਵੀਟ ਕਰਕੇ ਆਖਿਆ ਹੈ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਕਈਆਂ ਨੇ ਹਾਲੇ ਜੁਆਇਨ ਨਹੀਂ ਕੀਤਾ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਹੋਵੇਗੀ।