ਮੁੱਖ ਖ਼ਬਰਾਂਪੰਜਾਬਭਾਰਤ

ਕਸ਼ਮੀਰ ਅੱਤਵਾਦੀ ਹਮਲਾ: ਪਹਿਲਗਾਮ ਵਿੱਚ 26 ਮੌਤਾਂ, ਮ੍ਰਿਤਕਾਂ ਵਿੱਚ ਦੋ ਵਿਦੇਸ਼ੀ ਸ਼ਾਮਲ, ਅਮਿਤ ਸ਼ਾਹ ਸਵੇਰੇ ਘਟਨਾ ਸਥਾਨ ਦਾ ਦੌਰਾ ਕਰਨਗੇ

ਜੰਮੂ ਕਸ਼ਮੀਰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਮੰਗਲਵਾਰ ਨੂੰ ਦੱਖਣੀ ਕਸ਼ਮੀਰ ਦੇ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਪਹਿਲਗਾਮ ਵਿੱਚ ਇੱਕ ਕਾਇਰਤਾਪੂਰਨ ਕਾਰਵਾਈ ਕੀਤੀ ਹੈ।ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਮਾਸੂਮ ਸੈਲਾਨੀਆਂ ‘ਤੇ ਗੋਲੀਆਂ ਚਲਾ ਦਿੱਤੀਆਂ।  ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ 26 ਲੋਕਾਂ ਨੂੰ ਮਾਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੁੱਖ ਪ੍ਰਗਟ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰੇ ਘਟਨਾ ਸਥਾਨ ਦਾ ਦੌਰਾ ਕਰਨਗੇ

ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ 26 ਲੋਕਾਂ ਨੂੰ ਮਾਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੁੱਖ ਪ੍ਰਗਟ ਕੀਤਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ  ‘ਦਿ ਰੇਜ਼ਿਸਟੈਂਸ ਫਰੰਟ’ ਨੇ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੂਤਰਾਂ ਅਨੁਸਾਰ ਅੱਤਵਾਦੀ ਸੰਗਠਨ ਨੇ ਇੱਕ ਪੱਤਰ ਵੀ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿੱਚ 85 ਹਜ਼ਾਰ ਤੋਂ ਵੱਧ ਡੋਮੀਸਾਈਲ ਜਾਰੀ ਕੀਤੇ ਗਏ ਹਨ ਇਸ ਦੀ ਹਾਲੇ ਸਰਕਾਰੀ ਪੱਧਰ ਤੇ ਪੁੱਛਟੀ ਨਹੀਂ ਹੋਈ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ। “ਇਸ ਘਿਨਾਉਣੇ ਕਾਰੇ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਬੁਰਾ ਏਜੰਡਾ ਕਦੇ ਵੀ ਸਫਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ​​ਹੋਵੇਗਾ”, ਸ਼੍ਰੀ ਮੋਦੀ ਨੇ ਅੱਗੇ ਕਿਹਾ।

ਪ੍ਰਧਾਨ ਮੰਤਰੀ ਨੇ X ‘ਤੇ ਪੋਸਟ ਕੀਤਾ:

“ਮੈਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਘਿਨਾਉਣੇ ਕਾਰੇ ਦੇ ਪਿੱਛੇ ਜੋ ਲੋਕ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ… ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ! ਉਨ੍ਹਾਂ ਦਾ ਬੁਰਾ ਏਜੰਡਾ ਕਦੇ ਵੀ ਸਫਲ ਨਹੀਂ ਹੋਵੇਗਾ। ਅੱਤਵਾਦ ਨਾਲ ਲੜਨ ਦਾ ਸਾਡਾ ਇਰਾਦਾ ਅਟੱਲ ਹੈ ਅਤੇ ਇਹ ਹੋਰ ਵੀ ਮਜ਼ਬੂਤ ​​ਹੋਵੇਗਾ।”