ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ
ਖੰਨਾ, ਲੁਧਿਆਣਾ 22 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। ।
ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 44.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 5573 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ।
ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ।
ਉਹਨਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1864 ਖਰੀਦ ਕੇਂਦਰ ਬਣਾਏ ਗਏ ਹਨ। ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ 8 ਲੱਖ ਕਿਸਾਨਾਂ ਨੇ ਜਿਨਸ ਲੈ ਕੇ ਆਉਣਾ ਹੈ। ਹੁਣ ਤੱਕ 1.5 ਲੱਖ ਕਿਸਾਨ ਆ ਚੁੱਕੇ ਹਨ। ਕਿਸਾਨ ਖੁਸ਼ ਖੁਸ਼ ਮੰਡੀਆਂ ਵਿੱਚੋਂ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੀਵਾਈਜ਼ ਕੀਤੇ ਹਨ।
ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
