-ਜ਼ਿਲ•ਾ ਲੁਧਿਆਣਾ ਵਿੱਚ 2500 ਤੋਂ ਵਧੇਰੇ ਆਈਸੋਲੇਸ਼ਨ ਬਿਸਤਰਿਆਂ ਦਾ ਪ੍ਰਬੰਧ -ਮਰੀਜ਼ਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ-ਐੱਸ. ਡੀ. ਐੱਮ. ਪਾਇਲ

ਕੁਲਾਰ ਨਰਸਿੰਗ ਸੈਂਟਰ ਵਿਖੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਤਿਆਰ

ਨਿਊਜ਼ ਪੰਜਾਬ

ਬੀਜਾ/ਲੁਧਿਆਣਾ, 13 ਮਈ  – ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਸ਼ੱਕੀ ਜਾਂ ਹੋਰ ਮਰੀਜ਼ਾਂ ਨੂੰ ਆਈਸੋਲੇਟ ਕਰਨ ਲਈ ਜ਼ਿਲ•ਾ ਲੁਧਿਆਣਾ ਵਿੱਚ 2500 ਤੋਂ ਵਧੇਰੇ ਦੀ ਬਿਸਤਰਿਆਂ (ਬੈੱਡ) ਦੀ ਸਹੂਲਤ ਮੌਜੂਦ ਹੈ। ਲੁਧਿਆਣਾ ਸਥਿਤ ਮੈਰੀਟੋਰੀਅਸ ਵਿਦਿਆਰਥੀਆਂ ਦੇ ਸਕੂਲ ਵਿਖੇ ਬਣਾਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਤੋਂ ਬਾਅਦ ਹੁਣ ਕਸਬਾ ਬੀਜਾ ਨੇੜੇ ਪਿੰਡ ਕਿਸ਼ਨਗੜ• ਵਿੱਚ ਬਣੇ ਕੁਲਾਰ ਨਰਸਿੰਗ ਸੈਂਟਰ ਵਿੱਚ ਵੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣ ਕੇ ਤਿਆਰ ਹੋ ਚੁੱਕਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਪਾਇਲ ਦੇ ਐੱਸ. ਡੀ. ਐੱਮ. ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਤੀਜੇ ਲੈਵਲ ਵਾਲੇ ਸੈਂਟਰ ਵਿੱਚ ਇੱਕੋ ਵੇਲੇ 400 ਮਰੀਜ਼ ਭਰਤੀ ਕਰਨ ਦੀ ਸਮਰੱਥਾ ਹੈ। ਇਸ ਸੈਂਟਰ ਵਿੱਚ ਸਿਰਫ਼ ਸ਼ੱਕੀ ਮਰੀਜ਼ਾਂ ਨੂੰ ਹੀ ਰੱਖਿਆ ਜਾਵੇਗਾ, ਜੇਕਰ ਉਨ•ਾਂ ਨੂੰ ਇਲਾਜ਼ ਦੀ ਜ਼ਰੂਰਤ ਪਵੇਗੀ ਤਾਂ ਉਨ•ਾਂ ਨੂੰ ਸਰਕਾਰੀ ਜਾਂ ਹੋਰ ਨਿੱਜੀ ਹਸਪਤਾਲ ਵਿੱਚ ਭਰਤੀ ਕੀਤਾ ਜਾਇਆ ਕਰੇਗਾ। ਇਸ ਸੈਂਟਰ ਨੂੰ ਸਿਹਤ ਵਿਭਾਗ ਵੱਲੋਂ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਹੈ। ਮਲੌਦ ਦੇ ਐੱਸ. ਐੱਮ. ਓ. ਡਾ. ਗੋਬਿੰਦ ਰਾਮ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਤਾਇਨਾਤ ਕੀਤੀ ਜਾ ਚੁੱਕੀ ਹੈ। ਇੱਕ ਕਮਰੇ ਵਿੱਚ 2 ਮਰੀਜ਼ਾਂ ਨੂੰ ਰੱਖਣ ਦਾ ਪ੍ਰਬੰਧ ਹੈ। ਚਾਰ ਹੋਸਟਲਾਂ ਵਿੱਚ ਵੰਡੀ ਇਸ ਇਮਾਰਤ ਵਿੱਚ ਹਰੇਕ ਕਮਰੇ ਦੇ ਨਾਲ ਪਖ਼ਾਨੇ ਆਦਿ ਦੀ ਸਹੂਲਤ ਮੌਜੂਦ ਹੈ। ਸਿਹਤ ਅਤੇ ਹੋਰ ਅਧਿਕਾਰੀਆਂ ਦੀ ਸਹੂਲਤ ਲਈ ਇੰਟਰਕਾਮ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਰੀਜ਼ਾਂ ਸਮੇਤ ਸਾਰਿਆਂ ਨੂੰ ਵਾਈ-ਫਾਈ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਸ੍ਰੀ ਸੇਤੀਆ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ•ਾਂ ਦੱਸਿਆ ਕਿ ਸਿਵਲ ਹਸਪਤਾਲ ਅਤੇ ਜੱਚਾ ਬੱਚਾ ਹਸਪਤਾਲ ਨੇੜੇ ਵਰਧਮਾਨ ਮਿੱਲ ਲੁਧਿਆਣਾ, ਖੰਨਾ, ਸਮਰਾਲਾ, ਰਾਏਕੋਟ, ਜਗਰਾਂਉ ਦੇ ਕਮਿਊਨਿਟੀ ਸਿਹਤ ਕੇਂਦਰਾਂ ਤੋਂ ਇਲਾਵਾ ਨਰਸਿੰਗ ਕਾਲਜ ਰਾਏਕੋਟ, ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਨਗਰ ਦੇ ਸਾਰੇ ਹੋਸਟਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੋਸਟਲ ਨੰਬਰ 1, 2, 4 ਅਤੇ 11 ਨੂੰ ਵੀ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਵਜੋਂ ਵਰਤਿਆ ਜਾ ਰਿਹਾ ਹੈ। ਇਨ•ਾਂ ਸਾਰੀਆਂ ਇਮਾਰਤਾਂ ਦੀ ਸਮਰੱਥਾ 2500 ਬਿਸਤਰਿਆਂ ਤੋਂ ਜਿਆਦਾ ਹੈ।