ਮੁੱਖ ਖ਼ਬਰਾਂਭਾਰਤ

ਪਹਿਲਗਾਮ ਹਮਲੇ ਤੋਂ ਬਾਅਦ ਫੌਜ ਦਾ ਐਕਸ਼ਨ ; ਬਾਰਾਮੂਲਾ ਵਿੱਚ 2 ਅੱਤਵਾਦੀ ਕੀਤੇ ਢੇਰ, ਭਾਰੀ ਮਾਤਰਾ ਵਿੱਚ ਗੋਲਾਬਰੂਦ ਬਰਾਮਦ

ਨਿਊਜ਼ ਪੰਜਾਬ

ਬਾਰਾਮੂਲਾ, 23 ਅਪ੍ਰੈਲ, 2025

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਦੁਪਹਿਰ ਨੂੰ ਹੋਏ ਅੱਤਵਾਦੀ ਹਮਲੇ ਵਿੱਚ 27 ਲੋਕ ਮਾਰੇ ਗਏ। ਮੰਗਲਵਾਰ ਦੁਪਹਿਰ 2.45 ਵਜੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਇਸ ਹਮਲੇ ਵਿੱਚ 20 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਭਾਰਤੀ ਫੌਜ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਭਾਰੀ ਗੋਲੀਬਾਰੀ, ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ, ਬਾਰਾਮੂਲਾ ਵਿੱਚ ਚੱਲ ਰਹੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਹੋਰ ਜੰਗੀ ਸਮਾਨ ਬਰਾਮਦ ਕੀਤਾ ਗਿਆ ਹੈ। ਆਪ੍ਰੇਸ਼ਨ ਜਾਰੀ ਹੈ: ਭਾਰਤੀ ਫੌਜ