ਲੁਧਿਆਣਾ’ ਚ ਦੇਰ ਰਾਤ ਕੱਵਾਲੀ ਸਮਾਗਮ ਦੌਰਾਨ ਫਾਈਰਿੰਗ,1 ਨੋਜਵਾਨ ਦੀ ਮੌਤ
ਨਿਊਜ਼ ਪੰਜਾਬ
ਲੁਧਿਆਣਾ ,23 ਅਪ੍ਰੈਲ 2025
ਲੁਧਿਆਣਾ ਤੋਂ ਦੁਖਦਾਇਕ ਖਬਰ ਸਾਹਮਣੇ ਆ ਰਹੀ ਹੈ। ਜਿਥੇ ਦੇਰ ਰਾਤ ਲਗਭਗ ਢਾਈ ਵਜੇ ਇੱਕ ਕੱਵਾਲੀ ਸਮਾਗਮ ਦੌਰਾਨ ਗੋਲੀਆਂ ਚੱਲੀਆਂ। ਫਾਇਰਿੰਗ ਦੌਰਾਨ ਇੱਕ ਨੌਜਵਾਨ ਦੇ ਸੀਨੇ ‘ਚ ਗੋਲੀ ਲੱਗੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ ‘ਚ ਹੀ ਐਂਬੂਲੈਂਸ ‘ਚ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਹੜਕੰਪ ਮੱਚ ਗਿਆ । ਗੋਲੀਆਂ ਚਲਾਣ ਵਾਲੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਪਰਿਵਾਰਕ ਵਿਵਾਦ ਨਾਲ ਜੁੜਿਆ ਹੋ ਸਕਦਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੋਨੂ ਸਿੰਘ ਵਜੋਂ ਹੋਈ ਹੈ।
ਸੂਚਨਾ ਦਿੰਦਿਆਂ ਹੋਏ ਐੱਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚਲ ਰਹੀ ਹੈ। ਮ੍ਰਿਤਕ ਗੋਲ ਗੱਪੇ ਵੇਚਣ ਦਾ ਕੰਮ ਕਰਦਾ ਸੀ। ਇਹ ਵੀ ਪਤਾ ਚੱਲਿਆ ਹੈ ਕਿ ਉਸ ਦੀ ਲਵ ਮੈਰਿਜ ਹੋਈ ਸੀ ਜਿਸ ਕਾਰਨ ਪਰਿਵਾਰਕ ਵਿਵਾਦ ਹੋ ਸਕਦਾ ਹੈ।