ਮੁੱਖ ਖ਼ਬਰਾਂਭਾਰਤ

Phalgam Attack : ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਅਹਿਮ ਮੀਟਿੰਗ : ਪ੍ਰਧਾਨ ਮੰਤਰੀ ਨੇ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ – ਹੋਵੇਗੀ ਸਖ਼ਤ ਕਾਰਵਾਈ 

ਨਵੀਂ ਦਿੱਲੀ, 23 ਅਪ੍ਰੈਲ – ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ 26 ਨਿਰਦੋਸ਼ ਸੈਲਾਣੀਆਂ ਦੀ ਹੋਈ ਮੌਤ ਦੇ ਇੱਕ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਆਪਣੇ ਸਾਊਦੀ ਅਰਬ ਦਾ ਦੋਰਾ ਵਿਚੇ ਛੱਡ ਕੇ ਵਾਪਸ ਪਰਤ ਆਏ ਸਨ ਨੇ ਅੱਜ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਸਰਕਾਰ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਸੀਨੀਅਰ ਨੌਕਰਸ਼ਾਹ ਮੌਜੂਦ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਾਅਦ ਚੁੱਕੇ ਜਾਣ ਵਾਲੇ ਕਦਮਾਂ ‘ਤੇ ਚਰਚਾ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਸਖ਼ਤ ਕਾਰਵਾਈ ਕਰਕੇ ਜਵਾਬ ਦੇਵੇਗੀ