ਮੁੱਖ ਖ਼ਬਰਾਂਪੰਜਾਬਭਾਰਤ

ਕੇਂਦਰ ਨੇ ਪਹਿਲਗਾਮ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਨੂੰ ਸੌਂਪੀ : 7 ਸ਼ਕੀ ਅਤਿਵਾਦੀਆਂ ਦੇ ਘਰ ਢਾਹੇ – ਪੰਜਾਬ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚੋਂ ਫ਼ਸਲ ਸਾਂਭਣ ਲਈ 2 ਦਿਨ ਦਾ ਸਮਾਂ 

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਰਹੱਦ ‘ਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।ਕੇਂਦਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ।

ਹਮਲੇ ਤੋਂ ਬਾਅਦ, ਕਸ਼ਮੀਰ ਵਾਦੀ ਵਿੱਚ 63 ਅੱਤਵਾਦੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਹੁਣ ਤੱਕ 7 ਸ਼ਕੀ ਅਤਿਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ

1,500 ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਕੱਲੇ ਅਨੰਤਨਾਗ ਤੋਂ ਹੀ ਲਗਭਗ 175 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਸ਼੍ਰੀਨਗਰ ਅਤੇ ਕਈ ਹੋਰ ਥਾਵਾਂ ‘ਤੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਪੰਜਾਬ ਵਿੱਚ ਮੀਡੀਆ ਰਿਪੋਟਰਾਂ ਅਨੁਸਾਰ ਬੀਐਸਐਫ ਨੇ ਗੁਰਦੁਆਰਾ ਸਾਹਿਬ ਵਿੱਚ ਐਲਾਨ ਕੀਤਾ ਹੈ ਕਿ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਉਗਾਈਆਂ ਗਈਆਂ ਫਸਲਾਂ ਨੂੰ ਦੋ ਦਿਨਾਂ ਦੇ ਅੰਦਰ ਇਕੱਠਾ ਕਰ ਲਿਆ ਜਾਵੇ, ਕਿਉਂਕਿ ਇਸ ਤੋਂ ਬਾਅਦ ਗੇਟ ਬੰਦ ਕੀਤੇ ਜਾ ਸਕਦੇ ਹਨ। ਇਸ ਤੋਂ ਬਾਅਦ, ਕਿਸੇ ਵੀ ਕਿਸਾਨ ਨੂੰ ਫਸਲਾਂ ਦੀ ਕਟਾਈ ਜਾਂ ਕਿਸੇ ਹੋਰ ਕੰਮ ਲਈ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਜ਼ਿਆਦਾਤਰ ਕਿਸਾਨਾਂ ਨੇ ਕਣਕ ਦੀ ਵਾਢੀ ਪੂਰੀ ਕਰ ਲਈ ਹੈ ਅਤੇ ਹੁਣ ਪਰਾਲੀ ਤੋਂ ਤੂੜੀ ਬਣਾਉਣ ਦਾ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ।

ਭਾਵੇਂ ਹਾਲੇ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਬਾਰੇ ਕੋਈ ਆਦੇਸ਼ ਨਹੀਂ ਆਇਆ ਪਰ ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਸਕਦਾ ਹੈ।

ਕੇਂਦਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ, ਸੁਰੱਖਿਆ ਬਲਾਂ ਨੇ ਪੰਜ ਹੋਰ ਅੱਤਵਾਦੀਆਂ ਦੇ ਘਰ ਢਾਹ ਦਿੱਤੇ, ਜਿਨ੍ਹਾਂ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਚੋਟੀ ਦਾ ਕਮਾਂਡਰ ਸ਼ਾਹਿਦ ਅਹਿਮਦ ਕੁੱਟੇ ਵੀ ਸ਼ਾਮਲ ਹੈ। ਦੋ ਦਿਨਾਂ ਵਿੱਚ, ਸੱਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਮਦਦਗਾਰਾਂ ਦੇ ਘਰ ਢਾਹ ਦਿੱਤੇ ਗਏ ਹਨ। ਦੂਜੇ ਪਾਸੇ, ਐਨਆਈਏ ਦੀ ਇੱਕ ਟੀਮ ਪਹਿਲਾਂ ਹੀ ਪਹਿਲਗਾਮ ਵਿੱਚ ਮੌਜੂਦ ਹੈ। ਹੁਣ ਏਜੰਸੀ ਸਥਾਨਕ ਪੁਲਿਸ ਤੋਂ ਕੇਸ ਡਾਇਰੀ ਅਤੇ ਐਫਆਈਆਰ ਲਵੇਗੀ ਅਤੇ ਇੱਕ ਰਸਮੀ ਕੇਸ ਦਰਜ ਕਰੇਗੀ।