ਲੁਧਿਆਣਾ’ਚ ਕਾਂਗਰਸੀ ਆਗੂ ਲੱਕੀ ਸੰਧੂ ਵਪਾਰੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਗ੍ਰਿਫਤਾਰ
ਨਿਊਜ਼ ਪੰਜਾਬ
ਲੁਧਿਆਣਾ,27 ਅਪ੍ਰੈਲ 2025
ਲੁਧਿਆਣਾ ਵਿੱਚ ਇੱਕ ਵਾਰ ਫਿਰ ਕਾਂਗਰਸੀ ਆਗੂ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਸੁਰਖੀਆਂ ਵਿੱਚ ਆ ਗਿਆ ਹੈ। ਲੱਕੀ ‘ਤੇ ਹੁਣ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੜਕ ਵਿਚਕਾਰ ਵਪਾਰੀ ਦੀ ਕੁੱਟਮਾਰ ਕਰਨ ਦਾ ਦੋਸ਼ ਹੈ।ਇਕ ਵਪਾਰੀ ਨੇ ਦੋਸ਼ ਲਾਇਆ ਹੈ ਕਿ ਲੱਕੀ ਅਤੇ ਉਸ ਦੇ ਸਾਥੀਆਂ ਨੇ ਰਾਈਫਲ ਦੇ ਬੱਟ ਨਾਲ ਉਸ ਦੇ ਸਿਰ ‘ਤੇ ਹਮਲਾ ਕੀਤਾ, ਜਿਸ ਕਾਰਨ ਉਸ ਦਾ ਸਿਰ ਫਟ ਗਿਆ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਲੱਕੀ ਸਮੇਤ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਜਦੋਂਕਿ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਲੱਕੀ ਅਤੇ ਉਸ ਦੇ ਸਾਥੀ ਅਨਮੋਲ ਨੂੰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਹੈ।