1 ਮਈ,ਵੀਰਵਾਰ ਨੂੰ ਪੰਜਾਬ’ਚ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਨਿਊਜ਼ ਪੰਜਾਬ
ਚੰਡੀਗੜ੍ਹ :29 ਅਪ੍ਰੈਲ 2025
ਪੰਜਾਬ ਸਰਕਾਰ ਨੇ ਵੀਰਵਾਰ 1 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ।ਤੁਹਾਨੂੰ ਦੱਸ ਦੇਈਏ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ।