ਜ਼ਿਲਾ ਲੁਧਿਆਣਾ ਵਿੱਚ 5 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ
ਅਗਲੇ ਦਿਨਾਂ ਦੌਰਾਨ ਲੁਧਿਆਣਾ ਤੋਂ ਰੇਲ•ਾਂ ਦੀ ਗਿਣਤੀ ਵਿੱਚ ਹੋਵੇਗਾ ਵਾਧਾ-ਡਿਪਟੀ ਕਮਿਸ਼ਨਰ
-ਪ੍ਰਵਾਸੀ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਲੋਕਾਂ ਦੀਆਂ ਗੱਲਾਂ ਵਿੱਚ ਨਾ ਆਉਣ ਦੀ ਅਪੀਲ
-ਸਪੱਸ਼ਟ ਕੀਤਾ, ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹੈ ਮੁਫ਼ਤ ਰੇਲ ਸਫ਼ਰ
ਲੁਧਿਆਣਾ, 13 ਮਈ ( ਨਿਊਜ਼ ਪੰਜਾਬ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜ਼ਿਲ•ਾ ਲੁਧਿਆਣਾ ਵਿੱਚ 5 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 4421 ਨਮੂਨੇ ਲਏ ਗਏ ਹਨ। ਜਿਨ•ਾਂ ਵਿੱਚੋਂ 3867 ਨਮੂਨਿਆਂ ਦੇ ਨਤੀਜੇ ਨੈਗੇਟਿਵ ਪ੍ਰਾਪਤ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਪਾਜ਼ੀਟਿਵ ਮਾਮਲੇ 141 ਹਨ, ਜਦਕਿ 40 ਮਾਮਲੇ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਹੁਣ ਤੱਕ 13 ਮਰੀਜ਼ਾਂ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ।
ਉਨ•ਾਂ ਦੱਸਿਆ ਕਿ ਪੰਜ ਮਰੀਜ਼ ਪਿੰਡ ਕੱਦੋਂ, ਦੋਰਾਹਾ, ਫੇਜ਼ 2 ਦੁਗਰੀ, ਮਿਲਰਗੰਜ ਅਤੇ ਹੈਬੋਵਾਲ (ਸ਼ਹਿਰ ਲੁਧਿਆਣਾ) ਨਾਲ ਸੰਬੰਧਤ ਹਨ। ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਵਿੱਚ 122 ਮਰੀਜ਼ਾਂ ਦਾ ਇਲਾਜ ਜਾਰੀ ਹੈ। ਉਨ•ਾਂ ਦੱਸਿਆ ਕਿ ਜਿਹੜੇ ਵਿਅਕਤੀਆਂ ਨੇ 14 ਦਿਨਾਂ ਦਾ ਇਕਾਂਤਵਾਸ ਮੁਕੰਮਲ ਕਰ ਲਿਆ ਹੈ, ਉਨ•ਾਂ ਦੇ ਨਮੂਨੇ ਵੀ ਭੇਜੇ ਗਏ ਹਨ। ਜੇਕਰ ਇਹ ਨਤੀਜੇ ਨੈਗੇਟਿਵ ਪ੍ਰਾਪਤ ਹੋ ਜਾਂਦੇ ਹਨ ਤਾਂ ਉਨ•ਾਂ ਦਾ ਦੂਜਾ ਨਮੂਨਾ 24 ਘੰਟੇ ਬਾਅਦ ਲਿਆ ਜਾਵੇਗਾ। ਜੇਕਰ ਦੋਵੇਂ ਨਤੀਜੇ ਨੈਗੇਟਿਵ ਪ੍ਰਾਪਤ ਹੋ ਜਾਂਦੇ ਹਨ ਤਾਂ ਫਿਰ ਇਨ•ਾਂ ਲੋਕਾਂ ਨੂੰ ਘਰਾਂ ਨੂੰ ਭੇਜ ਦਿੱਤਾ ਜਾਵੇਗਾ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਤੱਕ ਜ਼ਿਲ•ਾ ਪ੍ਰਸਾਸ਼ਨ ਵੱਲੋਂ 36 ਰੇਲ•ਾਂ ਵੱਖ-ਵੱਖ ਸੂਬਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ। ਮਿਤੀ 14 ਮਈ ਨੂੰ 7 ਅਤੇ ਮਿਤੀ 15 ਮਈ ਨੂੰ 8 ਰੇਲ•ਾਂ ਵੱਖ-ਵੱਖ ਸੂਬਿਆਂ ਨੂੰ ਭੇਜੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ 7 ਲੱਖ ਤੋਂ ਵਧੇਰੇ ਲੋਕਾਂ ਨੇ ਆਪਣੇ ਸੂਬਿਆਂ ਨੂੰ ਵਾਪਸ ਜਾਣ ਲਈ ਆਨਲਾਈਨ ਅਪਲਾਈ ਕੀਤਾ ਹੈ। ਇਨ•ਾਂ ਲੋਕਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਨ•ਾਂ ਦੇ ਸੂਬਿਆਂ ਨੂੰ ਭੇਜਣ ਲਈ ਅਗਲੇ ਦਿਨਾਂ ਦੌਰਾਨ ਹੋਰ ਵੀ ਜਿਆਦਾ ਰੇਲ•ਾਂ ਭੇਜੀਆਂ ਜਾਣਗੀਆਂ। ਇਨ•ਾਂ ਲੋਕਾਂ ਨੂੰ ਸੜਕ ਰਸਤੇ ਭੇਜਣ ਲਈ ਵੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਸ੍ਰੀ ਅਗਰਵਾਲ ਨੇ ਪ੍ਰਵਾਸੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਵਿਅਕਤੀਆਂ ਦੀਆਂ ਗੱਲਾਂ ਵਿੱਚ ਨਾ ਆਉਣ ਜੋ ਉਨ•ਾਂ ਨੂੰ ਪੈਸੇ ਲੈ ਕੇ ਸੜਕ ਰਸਤੇ ਉਨ•ਾਂ ਦੇ ਸੂਬਿਆਂ ਨੂੰ ਭੇਜਣ ਦਾ ਲਾਲਚ ਦੇ ਰਹੇ ਹਨ। ਉਨ•ਾਂ ਸਪੱਸ਼ਟ ਕੀਤਾ ਕਿ ਕਈ ਸੂਬਿਆਂ ਨੇ ਆਪਣੀਆਂ ਸਰਹੱਦਾਂ ਨੂੰ ਪੂਰੀ ਤਰ•ਾਂ ਬੰਦ ਕੀਤਾ ਹੋਇਆ ਹੈ। ਜੇਕਰ ਉਹ ਫੜ•ੇ ਗਏ ਤਾਂ ਉਨ•ਾਂ ਨੂੰ ਵਾਪਸ ਨਹੀਂ ਭੇਜਿਆ ਜਾਵੇਗਾ, ਇਸਦੇ ਨਾਲ ਹੀ ਉਹਨਾਂ ਦੇ ਖ਼ਿਲਾਫ਼ ਸਖ਼ਤ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ। ਮੌਜੂਦਾ ਸਮੇਂ ਸਿਰਫ਼ ਰੇਲ ਰਾਹੀਂ ਹੀ ਸਫ਼ਰ ਦੀ ਆਗਿਆ ਹੈ, ਉਹ ਵੀ ਸਿਰਫ਼ ਜ਼ਿਲ•ਾ ਪ੍ਰਸਾਸ਼ਨ ਰਾਹੀਂ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ•ਾਂ ਪ੍ਰਵਾਸੀ ਲੋਕਾਂ ਨੂੰ ਉਨ•ਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸਾਰਾ ਰੇਲ ਸਫ਼ਰ , ਭੋਜਨ, ਘਰਾਂ ਤੋਂ ਲਿਆ ਕੇ ਰੇਲਵੇ ਸਟੇਸ਼ਨ ਤੱਕ ਛੱਡਣਾ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਨ•ਾਂ ਤੋਂ ਭੇਜਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਉਹ ਜ਼ਿਲ•ਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਉਣ। ਇਸ ਸੰੰਬੰਧੀ ਗੁਰੂ ਨਾਨਕ ਸਟੇਡੀਅਮ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।