ਪੰਜਾਬ ਹਰਿਆਣਾ ਪਾਣੀ ਵਿਵਾਦ ਦੌਰਾਨ BBMC ਨੇ ਸੁਣਾਇਆ ਹਰਿਆਣਾ ਦੇ ਹੱਕ ‘ਚ ਫੈਸਲਾ, CM ਮਾਨ ਨੇ ਕੀਤਾ ਵੱਡਾ ਐਲਾਨ
ਨਿਊਜ਼ ਪੰਜਾਬ
1 ਮਈ 2025
ਪੰਜਾਬ ਤੇ ਹਰਿਆਣਾ ਪਾਣੀਆਂ ਨੂੰ ਲੈ ਕੇ ਇੱਕ ਵਾਰ ਮੁੜ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਸਰਕਾਰ ਨੇ ਵਾਧੂ ਪਾਣੀ ਦੇਣ ਤੋਂ ਇਨਕਾਰ ਕੀਤਾ ਤਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸਟੈਂਡ ਲਿਆ ਹੈ। ਇਸ ਲਈ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ BBMB ਜ਼ਰੀਏ ਹਰਿਆਣੇ ਨੂੰ ਦੇਣ ਦੇ ਫ਼ੈਸਲੇ ਦਾ ਪੂਰਾ ਪੰਜਾਬ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਪੰਜਾਬ ਖ਼ਿਲਾਫ਼ ਇੱਕਜੁੱਟ ਹੋ ਗਈ ਹੈ। ਬੀਜੇਪੀ ਦਾ ਸਾਡੇ ਹੱਕਾਂ ‘ਤੇ ਇੱਕ ਹੋਰ ਡਾਕਾ ਅਸੀਂ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਾਂਗੇ। ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਭਾਜਪਾ। ਬੀਜੇਪੀ ਪੰਜਾਬ ਤੇ ਪੰਜਾਬੀਆਂ ਦੀ ਕਦੇ ਸਕੀ ਨਹੀਂ