HARYANAਮੁੱਖ ਖ਼ਬਰਾਂਪੰਜਾਬ

ਪਾਣੀਆਂ ਦਾ ਮਾਮਲਾ ਭੱਖਿਆ : ਕੇਂਦਰ ਵੱਲੋਂ ਦਖਲ – ਪੰਜਾਬ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 5 ਮਈ ਨੂੰ ਸੱਦਿਆ – ਧੱਕੇ ਨਾਲ ਬਦਲੇ ਅਧਿਕਾਰੀ 

ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ

ਖੰਨਾ / ਚੰਡੀਗੜ੍ਹ, 2 ਮਈ – ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵੱਲੋਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਕਾਰਨ ਪੰਜਾਬ ਅਤੇ ਹਰਿਆਣਾ ਵਿਚਕਾਰ ਤਣਾਅ ਸਿਖਰ ‘ਤੇ ਹੈ। ਹੁਣ ਭਾਖੜਾ ਜਲ ਵਿਵਾਦ ‘ਤੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਇਸ ਮਾਮਲੇ ਤੇ ਸਬੰਧਿਤ ਅਧਿਕਾਰੀਆਂ ਦੀ ਅੱਜ ਮੀਟਿੰਗ ਬੁਲਾਈ ਹੈ।ਦੂਜੇ ਪਾਸੇ ਪੰਜਾਬ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 5 ਮਈ ਨੂੰ ਸੱਦ ਲਿਆ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਬੀਬੀਐਮਬੀ ਪੰਜਾਬ ‘ਤੇ ਤਾਨਾਸ਼ਾਹੀ ਢੰਗ ਨਾਲ ਹੁਕਮ ਨਹੀਂ ਚਲਾ ਸਕਦਾ। ਹਰਿਆਣਾ ਪਹਿਲਾਂ ਹੀ ਆਪਣੀ ਨਿਰਧਾਰਤ ਮਾਤਰਾ ਤੋਂ 16 ਹਜ਼ਾਰ ਕਿਊਸਿਕ ਵੱਧ ਪਾਣੀ ਲੈ ਚੁੱਕਾ ਹੈ।”

ਕੇਂਦਰੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ, ਰਾਜਸਥਾਨ, ਹਿਮਾਚਲ, ਬੀਬੀਐਮਬੀ ਦੇ ਅਧਿਕਾਰੀ ਮੌਜੂਦ ਹਨ। ਮੀਟਿੰਗ ਵਿੱਚ ਹਰਿਆਣਾ ਤੋਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਗ੍ਰਹਿ ਸਕੱਤਰ ਸੁਮਿੱਤਰਾ ਮਿਸ਼ਰਾ ਮੌਜੂਦ ਹਨ। ਪੰਜਾਬ ਦੇ ਮੁੱਖ ਸਕੱਤਰ ਛੁੱਟੀ ‘ਤੇ ਹੋਣ ਕਰਕੇ, ਉਨ੍ਹਾਂ ਦੀ ਜਗ੍ਹਾ ਵਧੀਕ ਮੁੱਖ ਸਕੱਤਰ (ਗ੍ਰਹਿ ਵਿਭਾਗ) ਆਲੋਕ ਸ਼ੇਖਰ ਅਤੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨਾ ਕੁਮਾਰ ਹਿੱਸਾ ਲੈ ਰਹੇ ਹਨ। ਇਹ ਮੀਟਿੰਗ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਕੇਂਦਰ ਸਰਕਾਰ ਨੇ ਨੰਗਲ ਡੈਮ ਦੇ ਆਲੇ-ਦੁਆਲੇ ਪੰਜਾਬ ਪੁਲਿਸ ਦੀ ਭਾਰੀ ਤਾਇਨਾਤੀ ਦਾ ਸਖ਼ਤ ਨੋਟਿਸ ਲਿਆ ਹੈ। ਪੰਜਾਬ ਸਰਕਾਰ ਦਿਨ ਭਰ ਇਸ ਮੁੱਦੇ ‘ਤੇ ਕਾਨੂੰਨੀ ਮਾਹਰਾ ਨਾਲ ਸਲਾਹ ਕਰਦੀ ਰਹੀ ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧ

ਕੇਂਦਰ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਬੀਬੀਐਮਬੀ ਪੰਜਾਬ ‘ਤੇ ਤਾਨਾਸ਼ਾਹੀ ਢੰਗ ਨਾਲ ਹੁਕਮ ਨਹੀਂ ਚਲਾ ਸਕਦਾ। ਹਰਿਆਣਾ ਪਹਿਲਾਂ ਹੀ ਆਪਣੀ ਨਿਰਧਾਰਤ ਮਾਤਰਾ ਤੋਂ 16 ਹਜ਼ਾਰ ਕਿਊਸਿਕ ਵੱਧ ਪਾਣੀ ਲੈ ਚੁੱਕਾ ਹੈ।” ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਰੱਦ ਕਰਨੀ ਚਾਹੀਦੀ ਹੈ ਅਤੇ ਚਨਾਬ, ਜੇਹਲਮ ਅਤੇ ਉਸ ਵਰਗੀਆਂ ਨਦੀਆਂ ਦੇ ਪਾਣੀ ਨੂੰ ਭਾਰਤ ਵੱਲ ਮੋੜਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 5 ਮਈ ਨੂੰ

ਪੰਜਾਬ ਸਰਕਾਰ ਨੇ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਜਿਸ ਵਿੱਚ ਬੀਬੀਐਮਬੀ, ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਫੈਸਲਿਆਂ ਵਿਰੁੱਧ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਸੈਸ਼ਨਲਈ ਪੰਜਾਬ ਦੇ ਗਵਰਨਰ ਨੇ ਪ੍ਰਵਾਨਗੀ ਪੱਤਰ ਵੀ ਜਾਰੀ ਕਰ ਦਿੱਤਾ ਹੈ

ਆਕਾਸ਼ਦੀਪ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸਨੇ ਤਬਾਦਲੇ ਦੀ ਮੰਗ ਨਹੀਂ ਕੀਤੀ ਸੀ –  ਹਰਿਆਣਾ ਦਾ ਅਧਿਕਾਰੀ ਲਾਇਆ 

ਬੀਬੀਐਮਬੀ ਨੇ ਪੰਜਾਬ ਦੇ ਡਾਇਰੈਕਟਰ (ਜਲ ਨਿਯਮ) ਆਕਾਸ਼ਦੀਪ ਸਿੰਘ ਦਾ ਰਾਤੋ-ਰਾਤ ਤਬਾਦਲਾ ਕਰ ਦਿੱਤਾ ਅਤੇ ਹਰਿਆਣਾ ਤੋਂ ਸੰਜੀਵ ਕੁਮਾਰ ਨੂੰ ਨਿਯੁਕਤ ਕਰ ਦਿੱਤਾ। ਪਰ ਸੰਜੀਵ ਨੇ ਨਿਯਮਾਂ ਅਨੁਸਾਰ ਜੁਆਇਨਿੰਗ ਪ੍ਰਕਿਰਿਆ ਪੂਰੀ ਨਹੀਂ ਕੀਤੀ ਸੀ, ਜਿਸ ਕਾਰਨ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਚਰਨਪ੍ਰੀਤ ਸਿੰਘ ਨੇ ਉਨ੍ਹਾਂ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਆਕਾਸ਼ਦੀਪ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸਨੇ ਤਬਾਦਲੇ ਦੀ ਮੰਗ ਨਹੀਂ ਕੀਤੀ ਸੀ, ਇਸ ਦੇ ਬਾਵਜੂਦ ਉਸਨੂੰ ਹਟਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਸੰਜੀਵ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਉਨ੍ਹਾਂ ਨੂੰ ਪਾਣੀ ਪ੍ਰਬੰਧਨ ਦਾ ਕੋਈ ਤਜਰਬਾ ਨਹੀਂ ਹੈ।