ਕੇਂਦਰ ਸਰਕਾਰ ਪੰਜਾਬ-ਹਰਿਆਣਾ ਪਾਣੀ ਵਿਵਾਦ ਮਾਮਲੇ ਤੋਂ ਪਿੱਛੇ ਹਟੀ – ਹਰਿਆਣੇ ਨੂੰ ਪਾਣੀ ਉਧਾਰ ਲੈਣ ਦੀ ਸਲਾਹ
ਨਿਊਜ਼ ਪੰਜਾਬ
ਨਵੀਂ ਦਿੱਲੀ , 2 ਮਈ – ਕੇਂਦਰ ਸਰਕਾਰ ਨੇ ਪੰਜਾਬ – ਹਰਿਆਣਾ ਪਾਣੀ ਵਿਵਾਦ ਮਾਮਲੇ ਵਿੱਚੋਂ ਆਪਣੇ ਪੈਰ ਪਿੱਛੇ ਖਿੱਚ ਲਏ ਹਨ ਸੂਤਰਾਂ ਅਨੁਸਾਰ ਪਾਣੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋਈ ਅੱਜ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਪਾਣੀ ਦੀ ਵੰਡ ਬਾਰੇ ਆਪਸੀ ਸਹਿਮਤੀ ਬਣਾਉਣ ਲਈ ਕਿਹਾ ਹੈ, ਕੇਂਦਰ ਨੇ ਸਿੱਧਾ ਦਖ਼ਲ ਦੇਣ ਤੋਂ ਪਾਸਾ ਵੱਟ ਲਿਆ ਹੈ
ਮਿਟਿੰਗ ਵਿੱਚ ਜਦੋਂ ਪੰਜਾਬ ਦੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਹੋਰ 8900 ਕਿਊਸਿਕ ਪਾਣੀ ਕਿਸੇ ਵੀ ਹਾਲਤ ਵਿੱਚ ਨਹੀਂ ਛੱਡਿਆ ਜਾ ਸਕਦਾ
ਗ੍ਰਹਿ ਸਕੱਤਰ ਨੇ ਕਿਹਾ ਜੇ ਹਰਿਆਣਾ ਨੂੰ ਪੀਣ ਲਈ ਪਾਣੀ ਚਾਹੀਦਾ ਹੈ ਤਾਂ ਹਰਿਆਣਾ ਲੋੜ ਮੁਤਾਬਿਕ ਪੰਜਾਬ ਤੋਂ ਉਧਾਰ ਪਾਣੀ ਲੈ ਲਵੇ ਅਤੇ ਪੰਜਾਬ ਦੀ ਲੋੜ ਵੇਲੇ ਹਰਿਆਣਾ ਨੂੰ ਇਹ ਪਾਣੀ ਵਾਪਸ ਕਰਨਾ ਪਵੇਗਾ।
ਪੰਜਾਬ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਕਿ ਉਹ ਸਿਰਫ਼ ਡੈਮਾਂ ਅਤੇ ਪੁਲਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਗਰਾਨੀ ਕਰ ਰਹੇ ਹਨ
ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਜਬਰੀ ਪਾਣੀ ਲੈਣ ਦੇ ਯਤਨਾਂ ਦੀ ਨਿਖੇਧੀ ਕੀਤੀ