ਮੁੱਖ ਖ਼ਬਰਾਂਪੰਜਾਬ

ਨੀਟ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਖ਼ੇਤਰ ‘ਚ ਆਮ ਪਬਲਿਕ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਨਿਊਜ਼ ਪੰਜਾਬ

ਪਟਿਆਲਾ, 2 ਮਈ 2025

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪਟਿਆਲਾ ਵਿੱਚ ਮਿਤੀ 4 ਮਈ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਜਾਂਦੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਲਾ ਪਟਿਆਲਾ ਦੀ ਹਦੂਦ ਅੰਦਰ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧਾ ਤਹਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਆਮ ਪਬਲਿਕ ਦੇ ਇਕੱਠੇ ਹੋਣ ਤੇ ਮਨਾਹੀ ਕਰਨਾ ਅਤਿ ਜਰੂਰੀ ਹੈ ਤਾਂ ਕਿ ਕੋਈ ਅਣਸਖਾਣੀ ਘਟਨਾ ਨਾ ਵਾਪਰੇ।

ਜ਼ਿਕਰਯੋਗ ਹੈ ਕਿ ਮਿਤੀ 4 ਮਈ ਨੂੰ ਪਟਿਆਲਾ ਦੇ ਸੱਤ ਕੇਂਦਰਾਂ ਵਿੱਚ ਨੀਟ ਦੀ ਪ੍ਰੀਖਿਆ ਹੋਵੇਗੀ। ਇਹ ਪ੍ਰੀਖਿਆ ਪੀ.ਐਮ. ਕੇ.ਵੀ. ਨੰ: 1 ਪਟਿਆਲਾ ਕੈਂਟ, ਕੇ.ਵੀ. ਨੰ: 2 ਪਟਿਆਲਾ ਕੈਂਟ, ਪੀ.ਐਮ. ਸ੍ਰੀ ਕੇ.ਵੀ. ਨੰ: 3 ਪਟਿਆਲਾ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਈ ਜਾ ਰਹੀ।