‘ਆਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ’ ਤਹਿਤ ਅਰਜੀਆਂ ਦੇਣ ਦੀ ਆਖ਼ਰੀ ਮਿਤੀ 4 ਫਰਵਰੀ -ਕਾਰ ਅਤੇ ਆਟੋ ਰਿਕਸ਼ਾ ਖਰੀਦਣ ‘ਤੇ ਮੁਹੱਈਆ ਕਰਵਾਈ ਜਾਵੇਗੀ ਸਬਸਿਡੀ-ਡਿਪਟੀ ਕਮਿਸ਼ਨਰ
ਲੁਧਿਆਣਾ, 2 ਫਰਵਰੀ (news punjab)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਉਨ•ਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੀ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਜ਼ਿਲ•ਾ ਪ੍ਰਸਾਸ਼ਨ ਲੁਧਿਆਣਾ ਨੇ ਇਸੇ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ‘ਆਪਣੀ ਗੱਡੀ ਆਪਣਾ ਰੋਜ਼ਗਾਰ ਯੋਜਨਾ’ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਨੌਜਵਾਨਾਂ ਨੂੰ ਕਾਰ ਅਤੇ ਆਟੋ ਰਿਕਸ਼ਾ ਚਲਾਉਣ (ਖਰੀਦਣ) ਲਈ ਸਬਸਿਡੀ ਮੁਹੱਈਆ ਕਰਾਉਣ ਲਈ ਅਰਜੀਆਂ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਕਾਰ ਖਰੀਦਣ ਲਈ ਕੁੱਲ ਕੀਮਤ ਦਾ 75000 ਰੁਪਏ ਜਾਂ 15 ਫੀਸਦੀ (ਜੋ ਵੀ ਘੱਟ ਹੋਵੇਗਾ) ਅਤੇ ਆਟੋ ਰਿਕਸ਼ਾ ਖਰੀਦਣ ਲਈ 50000 ਰੁਪਏ ਜਾਂ 15 ਫੀਸਦੀ (ਜੋ ਵੀ ਘੱਟ ਹੋਵੇਗਾ) ਸਬਸਿਡੀ ਦਿੱਤੀ ਜਾਵੇਗੀ। ਉਮੀਦਵਾਰ ਜ਼ਿਲ•ਾ ਲੁਧਿਆਣਾ ਦਾ ਵਾਸੀ ਹੋਣਾ ਚਾਹੀਦਾ ਹੈ ਅਤੇ ਉਸਦੀ ਉਮਰ 1 ਨਵੰਬਰ, 2019 ਨੂੰ 21 ਸਾਲ ਤੋਂ 45 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਵਿੱਚ 8ਵੀਂ ਜਮਾਤ ਪਾਸ ਅਤੇ ਉਸ ਕੋਲ ਨੀਲਾ ਕਾਰਡ/ਸਮਾਰਟ ਕਾਰਡ ਅਤੇ ਵੈਧ ਡਰਾਈਵਿੰਗ ਲਾਇਸੰਸ ਹੋਣਾ ਚਾਹੀਦਾ ਹੈ।
ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਵੈੱਬਸਾਈਟ www.pbemployment.gov.in ਤੋਂ ਪ੍ਰਫਾਰਮਾ ਡਾਊਨਲੋਡ ਕਰਕੇ ਭਰਨ ਉਪਰੰਤ ਲੁਧਿਆਣਾ ਸਥਿਤ ਪ੍ਰਤਾਪ ਚੌਕ, ਨੇੜੇ ਸੰਗੀਤ ਸਿਨੇਮਾ ਦੇ ਸਾਹਮਣੇ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਮਿਤੀ 4 ਫਰਵਰੀ, 2020 ਦੇ ਸ਼ਾਮ 5 ਵਜੇ ਤੋਂ ਪਹਿਲਾਂ-ਪਹਿਲਾਂ ਜਮ•ਾਂ ਕਰਵਾ ਸਕਦੇ ਹਨ। ਇਸ ਵੈੱਬਸਾਈਟ ਤੋਂ ਹੋਰ ਵਧੇਰੇ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।