ਮੁੱਖ ਖ਼ਬਰਾਂਭਾਰਤ

ਧਾਰਮਿਕ ਯਾਤਰਾ ਦੌਰਾਨ ਭਗਦੜ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ –  ਲਗਭਗ 50 ਜ਼ਖਮੀ: ਪ੍ਰਧਾਨ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ

ਗੋਆ ਦੇ ਸ਼ਿਰਗਾਓਂ ਵਿੱਚ ਸ਼ਨੀਵਾਰ ਸਵੇਰੇ ਇੱਕ ਧਾਰਮਿਕ ਯਾਤਰਾ ਦੌਰਾਨ ਭਗਦੜ ਮਚਣ ਕਾਰਨ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 50 ਜ਼ਖਮੀ ਹੋ ਗਏ ਜਿਹਨਾਂ ਵਿੱਚੋਂ 8 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।

ਇਹ ਹਾਦਸਾ ਸ਼੍ਰੀ ਲਰਾਈ ਜਾਤਰਾ ਦੌਰਾਨ ਵਾਪਰਿਆ। ਇਸ ਲੌਰਾਈ ਯਾਤਰਾ ਵਿੱਚ ਹਰ ਸਾਲ ਹਜ਼ਾਰਾਂ ਲੋਕ ਹਿੱਸਾ ਲੈਂਦੇ ਹਨ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਸੀਐਮ ਪ੍ਰਮੋਦ ਸਾਵੰਤ ਮੌਕੇ ‘ਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਬਾਰੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਗੱਲ ਕੀਤੀ ਹੈ ਅਤੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਰਾਜ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਘੱਟੋ-ਘੱਟ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਹੈ ਅਤੇ ਦੋ ਨੂੰ ਬੰਬੋਲੀਮ ਦੇ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਠ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ 10 ਹੋਰ ਜ਼ਖਮੀਆਂ ਦਾ ਇਲਾਜ ਕੀਤਾ ਗਿਆ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।

ਕਾਂਗਰਸ ਵੱਲੋਂ ਅਫ਼ਸੋਸ