ਪਾਕਿ ਦੀ ਜਵਾਬੀ ਕਾਰਵਾਈ : ਭਾਰਤ ਦੇ ਸਮੁੰਦਰੀ ਜਹਾਜ਼ਾਂ ਦੇ ਦਾਖਲੇ ਤੇ ਪਾਬੰਦੀ – ਭਾਰਤ ਨੇ ਡਾਕ ਅਤੇ ਪਾਰਸਲ ਭੇਜਣ ਤੇ ਲਾਈ ਰੋਕ
ਭਾਰਤ ਵੱਲੋਂ ਪਾਕਿ ਨਾਲ ਵਪਾਰ ( Import- Export ) ਬੰਦ ਕਰਨ ਦੇ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਦੂਜੇ ਦਿਨ ਪਾਕਿਸਤਾਨ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਭਾਰਤੀ ਦੇ ਸਮੁੰਦਰੀ ਜਹਾਜ਼ਾਂ ਵੱਲੋਂ ਆਪਣੇ ਬੰਦਰਗਾਹਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਭਾਰਤ ਨੇ ਹੋਰ ਕਾਰਵਾਈ ਕਰਦਿਆਂ ਪਾਕਿਸਤਾਨ ਨੂੰ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਅਤੇ ਪਾਰਸਲ ਸੇਵਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਡਾਕ ਅਤੇ ਪਾਰਸਲ ਨਾ ਤਾਂ ਹਵਾਈ ਜਾਂ ਜ਼ਮੀਨੀ ਰਸਤੇ ਰਾਹੀਂ ਭੇਜੇ ਜਾ ਸਕਣਗੇ ਅਤੇ ਨਾ ਹੀ ਪ੍ਰਾਪਤ ਕੀਤੇ ਜਾ ਸਕਣਗੇ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਦੇ ਅਨੁਸਾਰ, ਸ਼ਨੀਵਾਰ ਦੇਰ ਰਾਤ, ਪਾਕਿਸਤਾਨ ਦੀ ਉੱਚ ਲੀਡਰਸ਼ਿਪ ਨੇ ਹੁਕਮ ਦਿੱਤਾ ਕਿ ਕਿਸੇ ਵੀ ਭਾਰਤੀ ਝੰਡਾ ਲੱਗੇ ਜਹਾਜ਼ ਨੂੰ ਕਿਸੇ ਵੀ ਪਾਕਿਸਤਾਨੀ ਬੰਦਰਗਾਹ ‘ਤੇ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਪਾਕਿਸਤਾਨੀ ਜਹਾਜ਼ਾਂ ਨੂੰ ਕਿਸੇ ਵੀ ਭਾਰਤੀ ਬੰਦਰਗਾਹ ‘ਤੇ ਡੌਕਿੰਗ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਪਾਕਿਸਤਾਨ ਨੇ ਕਿਹਾ ਕਿ ਗੁਆਂਢੀ ਦੇਸ਼ ਨਾਲ ਸਮੁੰਦਰੀ ਸਥਿਤੀ ਵਿੱਚ ਹਾਲ ਹੀ ਵਿੱਚ ਹੋਏ ਵਿਕਾਸ ਦੇ ਮੱਦੇਨਜ਼ਰ, ਪਾਕਿਸਤਾਨ ਸਮੁੰਦਰੀ ਪ੍ਰਭੂਸੱਤਾ, ਆਰਥਿਕ ਹਿੱਤ ਅਤੇ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਇਨ੍ਹਾਂ ਉਪਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਾ ਹੈ।
ਇਸ ਦੇ ਨਾਲ ਹੀ, ਭਾਰਤੀ ਬੰਦਰਗਾਹਾਂ ਵਿੱਚ ਪਾਕਿਸਤਾਨੀ ਜਹਾਜ਼ਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਤੋਂ ਇਲਾਵਾ, ਭਾਰਤ ਨੇ ਭਾਰਤੀ ਜਹਾਜ਼ਾਂ ਨੂੰ ਪਾਕਿਸਤਾਨੀ ਬੰਦਰਗਾਹਾਂ ‘ਤੇ ਜਾਣ ਤੋਂ ਵੀ ਰੋਕ ਦਿੱਤਾ ਹੈ। ਡੀਜੀਸੀਏ ਅਧਿਕਾਰੀਆਂ ਅਨੁਸਾਰ, ਇਹ ਪਾਬੰਦੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਰਾਸ਼ਟਰੀ ਸੁਰੱਖਿਆ ਅਤੇ ਜਨਤਕ ਨੀਤੀ ਦੇ ਆਧਾਰ ‘ਤੇ, ਪਾਕਿਸਤਾਨ ਤੋਂ ਸਾਰੇ ਸਮਾਨ ਦੀ ਦਰਾਮਦ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।