ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ ਕੋਟਕਪੂਰਾ ਦੇ ਪਿੰਡ ਖਾਰਾ ਨੇੜੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ; ਹਾਦਸੇ’ਚ ਪੰਜਾਬੀ ਗਾਇਕ ਦੀ ਹੋਈ ਦਰਦਨਾਕ ਮੌਤ

ਨਿਊਜ਼ ਪੰਜਾਬ

5 ਮਈ 2025

ਕੋਟਕਪੂਰਾ ਦੇ ਪਿੰਡ ਖਾਰਾ ਨੇੜੇ ਇੱਕ ਦਿਲ ਦਹਿਲਾ ਦੇਣ ਵਾਲੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਮੋਟਰਸਾਈਕਲ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ (47) ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਜਦੋਂ ਗੁਰਸੇਵਕ ਸਿੰਘ ਬਰਾੜ ਢਾਬੇ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪਿੰਡ ਖੋਖਰ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਕੋਟਕਪੂਰਾ ਤੋਂ ਪਿੰਡ ਵਾਪਸ ਆਉਂਦੇ ਸਮੇਂ ਵਾਪਰਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਟਰੱਕ ਡਰਾਈਵਰ ਵਿਰੁੱਧ ਕਾਰਵਾਈ ਕੀਤੀ ਜਾਵੇ।