ਪੰਜਾਬ ਵਿਧਾਨ ਸਭਾ : ਹਰਿਆਣਾ ਨੂੰ ਵਾਧੂ ਪਾਣੀ ਨਹੀਂ – ਇਨਸਾਨੀਅਤ ਨਾਤੇ ਵਾਧੂ ਪਾਣੀ ਰਹੇਗਾ ਜਾਰੀ – ਪੜ੍ਹੋ ਵਿਧਾਨ ਸਭਾ ਦੀ ਕਾਰਵਾਈ
News Punjab
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਇੱਕ ਚਿੱਟਾ ਹਾਥੀ ਬੰਨ੍ਹਿਆ ਹੋਇਆ ਹੈ। ਜਿਸ ਦਾ ਪੂਰਾ ਖਰਚਾ ਪੰਜਾਬ ਸਰਕਾਰ ਕਰਦੀ ਹੈ। ਅਸੀਂ ਇਸ ਦਾ ਸਖ਼ਤ ਵਿਰੋਧ ਕਰਦੇ ਹਾਂ। ਇਸ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ।
ਨਿਊਜ਼ ਪੰਜਾਬ
ਚੰਡੀਗੜ੍ਹ, 5 ਮਈ – ਪੰਜਾਬ ਵਿਧਾਨ ਸਭਾ ਨੇ ਅੱਜ ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ| ਇਸ ਮਤੇ ਰਾਹੀਂ ਡੈਮ ਸੇਫਟੀ ਐਕਟ 2021 ਨੂੰ ਵੀ ਰੱਦ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਸ਼ਵਰਾ ਦਿੱਤਾ ਕਿ ਸੂਬਾ ਸਰਕਾਰ ਆਪਣਾ ਡੈਮ ਸੈਫਟੀ ਐਕਟ ਲੈ ਕੇ ਆਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਿਕਾਰ ਕਰ ਲਿਆ।
ਪੰਜਾਬ ਦੇ ਜਲ ਸਿੰਜਾਈ ਮੰਤਰੀ ਬਰਿੰਦਰ ਗੋਇਲ ਨੇ ਮਤਾ ਪੇਸ਼ ਕਰਦਿਆਂ ਕਿਹਾ ਸੀ ਕਿ ਹਰਿਆਣਾ ਨੂੰ ਇਨਸਾਨੀਅਤ ਨਾਤੇ 4000 ਕਿਊਸਿਕ ਪਾਣੀ ਜਾਰੀ ਰਹੇਗਾ ਤੇ ਇਸ ਤੋਂ ਇਲਾਵਾ ਇਕ ਵੀ ਬੂੰਦ ਫਾਲਤੂ ਨਹੀਂ ਦਿੱਤੀ ਜਾਵੇਗੀ।
News Punjab
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀਆਂ ਦੇਣ ਨਾਲ ਸ਼ੁਰੂ ਹੋਇਆ। ਸਦਨ ਨੇ 22 ਅਪਰੈਲ ਨੂੰ ਹੋਏ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਦਨ ਬੇਸ਼ੱਕ ਮਾਸੂਮ ਸੈਲਾਨੀਆਂ ‘ਤੇ ਹੋਈ ਹਿੰਸਾ ਦੀ ਨਿੰਦਾ ਕਰਦਾ ਹੈ ਪਰ ਸਦਨ ਨੂੰ ਉਮੀਦ ਹੈ ਕਿ ਕੇਂਦਰ ਅਤੇ ਸੂਬਾ (ਜੰਮੂ-ਕਸ਼ਮੀਰ) ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੀ ਪੂਰੀ ਤਾਕਤ ਨਾਲ ਕੋਸ਼ਿਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਅਜਿਹੀਆਂ ਭਿਆਨਕ ਘਟਨਾਵਾਂ ਮੁੜ ਨਾ ਵਾਪਰਨ।
ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਦੋ ਮਹੱਤਵਪੂਰਨ ਮਤੇ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਅਤੇ ਬੀਬੀਐਮਬੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੇ ਵਿਰੁੱਧ ਪ੍ਰਸਤਾਵ ਪਾਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵਿਧਾਇਕ ਅੰਮ੍ਰਿਤ ਪਾਲ ਸਿੰਘ ਸੁਖਾਨੰਦ ਨੇ ਬੀਬੀਐਮਬੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਦੀ ਕਾਪੀ ਪਾੜ ਦਿੱਤੀ।