ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ- ਡਿਪਟੀ ਕਮਿਸ਼ਨਰ ਵੱਲੋਂ ਗਵਰਨਿੰਗ ਕੌਂਸਲ ਦੀ ਸਥਾਪਨਾ

ਲੁਧਿਆਣਾ, 3 ਫਰਵਰੀ (news punjab)-ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਗਵਰਨਿੰਗ ਕੌਂਸਲ ਦੀ ਸਥਾਪਨਾ ਕਰ ਦਿੱਤੀ ਗਈ ਹੈ। ਸਥਾਨਕ ਬਿਊਰੋ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਮੈਂਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ)-ਕਮ-ਸੀ. ਈ. ਓ. ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਵੀ ਸ਼ਿਰਕਤ ਕੀਤੀ।
ਗਵਰਨਿੰਗ ਕੌਂਸਲ ਵਿੱਚ ਸ਼ਾਮਿਲ ਕੀਤੇ ਗਏ ਅਧਿਕਾਰੀਆਂ ਵਿੱਚ ਰੋਜ਼ਗਾਰ ਵਿਭਾਗ ਦੀ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ੍ਰੀ ਰਾਜਨ ਸ਼ਰਮਾ, ਬਿਊਰੋ ਦੇ ਡਿਪਟੀ ਸੀ. ਈ. ਓ. ਸ੍ਰ. ਨਵਦੀਪ ਸਿੰਘ, ਜ਼ਿਲ•ਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ, ਪ੍ਰਿੰਸੀਪਲ ਸਰਕਾਰੀ ਆਈ. ਟੀ. ਆਈ., ਸਹਾਇਕ ਕਮਿਸ਼ਨਰ ਲੇਬਰ, ਡਾਇਰੈਕਟਰ ਪੇਂਡੂ ਸਵੈ-ਰੋਜ਼ਗਾਰ ਸਿਖ਼ਲਾਈ ਸੰਸਥਾ, ਜ਼ਿਲ•ਾ ਮੈਨੇਜਰ ਲੀਡ ਬੈਂਕ, ਜ਼ਿਲ•ਾ ਮੁੱਖੀ ਬੀ. ਸੀ. ਕਾਰਪੋਰੇਸ਼ਨ, ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਾ. ਨਿੱਧੀ ਸਿੰਘੀ ਕਰੀਅਰ ਕਾਊਂਸਲਰ ਅਤੇ ਪਲੇਸਮੈਂਟ ਅਫ਼ਸਰ ਸ੍ਰੀ ਘਣਸ਼ਿਆਮ ਰੱਖੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਾਊਂਸਲ ਦੇ ਮੈਂਬਰਾਂ ਨੂੰ ਬਿਊਰੋ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂਕਿ ਪਲੇਸਮੈਂਟ ਕੈਂਪ, ਸਰਕਾਰੀ ਨੌਕਰੀਆਂ ਦੀ ਟ੍ਰੇਨਿੰਗ ਲਈ ਫਰੀ ਕੋਚਿੰਗ, ਕਰੀਅਰ ਕਾਊਂਸਲਿੰਗ, ਆਪਣੀ ਗੱਡੀ ਆਪਣਾ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਲੋਨ ਸੁਵਿਧਾ ਬਾਰੇ ਦੱਸਿਆ ਗਿਆ ਅਤੇ ਸਾਰਿਆਂ ਨੂੰ ਬਿਊਰੋ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਨੂੰ ਕਿਹਾ ਗਿਆ। ਉਨ•ਾਂ ਦੱਸਿਆ ਕਿ ਕਾਲਜ ਆਪਣੇ ਪਾਸ ਹੋਏ ਵਿਦਿਆਰਥੀਆਂ ਨੂੰ ਪਲੇਸਮੈਂਟ ਕੈਂਪ ਵਿੱਚ ਭੇਜ ਸਕਦੇ ਹਨ ਅਤੇ ਨੌਜਵਾਨ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਵਿਸ਼ੇਸ਼ ਤੌਰ ‘ਤੇ ਆਪਣੀ ਗੱਡੀ ਆਪਣਾ ਰੋਜ਼ਗਾਰ ਸਕੀਮ ਤਹਿਤ ਬਿਊਰੋ ਵਿੱਚ ਫਾਰਮ ਜਮ•ਾਂ ਕਰਵਾ ਕੇ ਸਬਸਿਡੀ ਦਾ ਫਾਇਦਾ ਲੈ ਸਕਦੇ ਹਨ।