ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਐਕਸ਼ਨ : ਕੀਤੇ ਮੁਅੱਤਲ
ਨਿਊਜ਼ ਪੰਜਾਬ
ਚੰਡੀਗੜ੍ਹ, 5 ਮਈ – ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ।
ਇਸ ਸਬੰਧੀ ਪੰਜਾਬ ਸਰਕਾਰ ਨੇ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਸਾਰੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।