ਪੰਜਾਬ ਦੇ ਸਰਹੱਦੀ ਜਿਲਿਆ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ
ਨਿਊਜ਼ ਪੰਜਾਬ
7 ਮਈ 2025
ਭਾਰਤੀ ਫੌਜ ਵੱਲੋਂ ਬੀਤੀ ਅੱਧੀ ਰਾਤ ਨੂੰ ਪਹਿਲਗਾਮ ਘਟਨਾ ਦਾ ਬਦਲਾ ਲੈਣ ਲਈ ਪਾਕਿਸਤਾਨ ਚ ਅੱਤਵਾਦੀ ਟਿਕਾਣਿਆਂ ਤੇ ਕੀਤੇ ਗਏ ਹਮਲੇ ਤੋਂ ਬਾਅਦ ਜਿੱਥੇ ਕਿ ਹੁਣ ਦੋਵਾਂ ਦੇਸ਼ਾਂ ਵਿੱਚ ਤਨਾਵ ਬਹੁਤ ਜਿਆਦਾ ਵੱਧ ਗਿਆ ਹੈ ਜਿਸ ਕਾਰਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ,ਫਾਜ਼ਿਲਕਾ ਤੇ ਪਠਾਨਕੋਟ ਤੇ ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।ਇਹ ਵੀ ਪਤਾ ਲੱਗਾ ਹੈ ਕਿ ਇਸ ਦੇ ਨਾਲ ਤਾਰਨ ਤਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵਿੱਚ ਵੀ ਸਕੂਲਾਂ ਦੇ ਬੰਦ ਰੱਖਣ ਲਈ ਹੁਕਮ ਜਾਰੀ ਹੋਏ ਹਨ