ਮੁੱਖ ਖ਼ਬਰਾਂਭਾਰਤ

ਪਾਕਿਸਤਾਨ ‘ਤੇ ਹਵਾਈ ਹਮਲਿਆਂ ਤੋਂ ਬਾਅਦ ਪੰਜਾਬ ‘ਚ Alert,ਜੰਮੂ, ਸ੍ਰੀਨਗਰ ਤੇ ਅੰਮ੍ਰਿਤਸਰ ਸਮੇਤ ਕਈ ਸ਼ਹਿਰਾਂ ਲਈ ਉਡਾਣਾਂ ਬੰਦ, ਏਅਰਲਾਈਨਾਂ ਨੇ ਜਾਰੀ ਕੀਤੀ ਐਡਵਾਈਜ਼ਰੀ

ਨਿਊਜ਼ ਪੰਜਾਬ

7 ਮਈ 2025

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਾਵਧਾਨੀ ਦੇ ਤੌਰ ‘ਤੇ ਸਵੇਰੇ 10 ਵਜੇ ਤੱਕ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ। ਇਸ ਦੇ ਨਾਲ ਹੀ ਦਿੱਲੀ ਤੋਂ ਸ਼ਿਮਲਾ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ, ਜਦਕਿ ਹਿਮਾਚਲ ਦੇ ਧਰਮਸ਼ਾਲਾ ਹਵਾਈ ਅੱਡੇ ‘ਤੇ ਉਤਰਨ ਵਾਲੀਆਂ ਸਾਰੀਆਂ ਉਡਾਣਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਹਵਾਈ ਅੱਡੇ ‘ਤੇ ਆਉਣ ਵਾਲੀਆਂ ਏਅਰ ਇੰਡੀਆ ਦੀਆਂ ਸਾਰੀਆਂ ਉਡਾਣਾਂ ਦੁਪਹਿਰ 12 ਵਜੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।