ਮੁੱਖ ਖ਼ਬਰਾਂ

ਭਾਰਤ-ਪਾਕਿਸਤਾਨ ਤਣਾਅ ਦੌਰਾਨ ਸ਼੍ਰੀ ਕਰਤਾਰਪੁਰ ਸਾਹਿਬ ਦੀ ਰੋਕੀ ਯਾਤਰਾ 

ਨਿਊਜ਼ ਪੰਜਾਬ

7 ਮਈ 2025

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਕਾਰਨ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਕਰਤਾਰਪੁਰ ਲਾਂਘੇ ਦੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਹੁਕਮ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਫਿਲਹਾਲ ਇਹ ਯਾਤਰਾ ਉਦੋਂ ਤੱਕ ਲਈ ਰੋਕ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸ਼ਰਧਾਲੂਆਂ ਦੀ ਸੁਰੱਖਿਆ ਸੰਬੰਧੀ ਉਪਰੋਕਤ ਵੱਡਾ ਫੈਸਲਾ ਲਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀ। ਭਾਰਤ ਵੱਲੋਂ ਕੱਲ੍ਹ ਰਾਤ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਘਬਰਾਹਟ ਦੀ ਸਥਿਤੀ ਵਿੱਚ ਹੈ। ਜਿਸ ਕਾਰਨ ਭਾਰਤ ਦੇ ਸਰਹੱਦੀ ਇਲਾਕਿਆਂ ਨਾਲ ਲੱਗਦੇ ਰਾਜਾਂ ਵਿੱਚ ਅਲਰਟ ਜਾਰੀ ਕਰਕੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਪਹਿਲਗਾਮ ਹਮਲੇ ਤੋਂ ਬਾਅਦ ਯਾਤਰਾ ਵਿੱਚ ਕੋਈ ਖਾਸ ਗਿਰਾਵਟ ਨਹੀਂ ਆਈ। ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ‘ਤੇ ਕੋਈ ਪਾਬੰਦੀ ਨਹੀਂ ਹੈ ਪਰ ਹੁਣ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਯਾਤਰਾ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ।