ਕੱਲ੍ਹ 8 ਤਰੀਕ ਤੋਂ 11 ਮਈ ਤੱਕ ਤਰਨ ਤਰਨ ਜ਼ਿਲ੍ਹੇ ਵਿੱਚ ਸਾਰੇ ਸਕੂਲਾਂ ਰਹਿਣਗੇ ਬੰਦ
ਨਿਊਜ਼ ਪੰਜਾਬ
7 ਮਈ 2025
ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ਤੋਂ ਬਾਅਦ, ਕੁਝ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ। ਕੱਲ੍ਹ ਤੋਂ ਤਰਨ ਤਰਨ ਜ਼ਿਲ੍ਹੇ ਵਿੱਚ ਸਕੂਲ ਬੰਦ ਰਹਿਣਗੇ। ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਤਰਨ-ਤਰਨ ਦੇ ਵਿੱਚ ਸਕੂਲਾਂ ਵਿੱਚ ਛੁੱਟੀ ਨਹੀਂ ਹੋਈ ਸੀ, ਹੁਣ ਕੱਲ੍ਹ 8 ਤਰੀਕ ਤੋਂ 11 ਤਰੀਕ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।