ਪਾਕਿ ਫੌਜ਼ ਵੱਲੋਂ ਕੀਤੇ ਹਮਲੇ ਵਿੱਚ 4 ਸਿੱਖਾਂ ਸਮੇਤ 12 ਭਾਰਤੀਆਂ ਦੀ ਮੌਤ – 54 ਫੱਟੜ : ਪੂੰਛ ਦੇ ਗੁਰਦਵਾਰੇ ਤੇ ਹੋਇਆ ਹਮਲਾ – ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨਿੰਦਾ
ਨਿਊਜ਼ ਪੰਜਾਬ
ਨਵੀਂ ਦਿੱਲੀ: ਕੰਟਰੋਲ ਰੇਖਾ ਸਮੇਤ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਵਿੱਚ ਪਾਕਿਸਤਾਨੀ ਫੌਜ ਵੱਲੋਂ ਬੁੱਧਵਾਰ ਨੂੰ ਕੀਤੀ ਗਈ ਗੋਲੀਬਾਰੀ ਵਿੱਚ ਚਾਰ ਬੱਚਿਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ 57 ਜ਼ਖਮੀ ਹੋ ਗਏ। ਗੋਲੀਬਾਰੀ ਦਾ ਸਭ ਤੋਂ ਵੱਧ ਸ਼ਿਕਾਰ ਪੁੰਛ ਜ਼ਿਲ੍ਹੇ ਨੂੰ ਹੋਇਆ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਪਾਕਿਸਤਾਨ ਵੱਲੋਂ ਕੀਤੇ ਹਮਲੇ ਵਿੱਚ ਪੁੰਛ ਦੇ ਪੁਰਾਤਨ ਗੁਰਦਵਾਰਾ ਸਾਹਿਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਤੇ ਵੀ ਮਜਾਇਲ ਡਿੱਗਣ ਨਾਲ ਹੋਏ ਧਮਾਕੇ ਵਿੱਚ 4 ਸਿੱਖਾਂ ਦੀ ਮੌਤ ਹੋ ਗਈ, ਜਿਹਨਾਂ ਵਿੱਚ ਗੁਰਸਿੱਖ -ਭਾਈ ਅਮਰੀਕ ਸਿੰਘ ਰਾਗੀ, ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਜਦੋਂ ਕਿ ਇੱਕ ਔਰਤ ਬੀਬੀ ਰੂਬੀ ਕੌਰ ਸ਼ਾਮਲ ਹੈ, ਕਈਆਂ ਦੇ ਫੱਟੜ ਹੋਣ ਦੀ ਵੀ ਸੂਚਨਾ ਹੈ , ਸੱਤ ਮੌਤਾਂ ਪੁੰਛ ਵਿੱਚ ਹੋਈਆਂ, ਜੋ ਗੋਲੀਬਾਰੀ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਹੈ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।
ਜੰਮੂ-ਕਸ਼ਮੀਰ ਵਿੱਚ 6 ਅਤੇ 7 ਮਈ ਦੀ ਰਾਤ ਨੂੰ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਅਤੇ ਜੰਮੂ-ਕਸ਼ਮੀਰ ਦੇ ਸਾਹਮਣੇ ਅੰਤਰਰਾਸ਼ਟਰੀ ਸਰਹੱਦ ‘ਤੇ ਚੌਕੀਆਂ ਤੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਤੋਪਖਾਨੇ ਦਾ ਗੋਲਾਬਾਰੀ ਵੀ ਸ਼ਾਮਲ ਸੀ। ਪਾਕਿਸਤਾਨ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਬਾਰਾਂ ਨਾਗਰਿਕਾਂ ਦੀ ਜਾਨ ਚਲੀ ਗਈ
ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨੇੜੇ ਪਾਕਿਸਤਾਨੀ ਫੌਜ ਵੱਲੋਂ ਰਾਤ ਭਰ ਕੀਤੇ ਗਏ ਗੋਲਾਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 50 ਲੋਕ ਜ਼ਖਮੀ ਹੋ ਗਏ। ਸਾਰੀਆਂ ਸੱਤ ਮੌਤਾਂ ਪੁੰਛ ਵਿੱਚ ਹੋਈਆਂ, ਜੋ ਗੋਲੀਬਾਰੀ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਹੈ। ਪਾਕਿਸਤਾਨੀ ਫੌਜ ਨੇ ਪੁੰਛ, ਰਾਜੌਰੀ ਅਤੇ ਉੜੀ ਵਿੱਚ ਗੋਲੀਬਾਰੀ ਕੀਤੀ ਹੈ। ਗੋਲੀਬਾਰੀ ਵਿੱਚ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਵਾਹਨ ਸੜ ਗਏ ਹਨ।
ਪਾਕਿਸਤਾਨੀ ਫੌਜ ਨੇ ਉੱਤਰੀ ਕਸ਼ਮੀਰ ਦੇ ਤੰਗਧਾਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਕਸ਼ਮੀਰ ਦੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਕਸ਼ਮੀਰੀ ਨਾਗਰਿਕ ਦਾ ਪੂਰਾ ਘਰ ਤੋਪਖਾਨੇ ਦੀ ਗੋਲੀਬਾਰੀ ਵਿੱਚ ਸੜ ਕੇ ਸੁਆਹ ਹੋ ਗਿਆ।
ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਭਾਰਤ ਵੱਲੋਂ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਵੀ ਇਸਦਾ ਜਵਾਬ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਅਪਰੇਸ਼ਨ ਸਿੰਦੂਰ (Operation Sindoor) ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੁਣਛ ਵਿਚ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ। ਪੁਣਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ -ਭਾਈ ਅਮਰੀਕ ਸਿੰਘ ਰਾਗੀ, ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ।
ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਦੌਰਾਨ ਪੁਣਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਨੇ ਪੁਣਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।
ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਤੁਰੰਤ ਸ਼ਾਂਤੀ ਬਹਾਲ ਕਰਨ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਜੰਗ ਹਮੇਸ਼ਾ ਹੀ ਮਨੁੱਖਤਾ ਦਾ ਵੱਡਾ ਘਾਣ ਕਰਦੀ ਹੈ, ਜਿਸ ਵਿੱਚ ਬੇਗੁਨਾਹ ਲੋਕ ਵੀ ਵੱਡੀ ਗਿਣਤੀ ਵਿੱਚ ਮਾਰੇ ਜਾਂਦੇ ਹਨ। ਇਸ ਲਈ ਮੌਜੂਦਾ ਸਥਿਤੀ ਨੂੰ ਸ਼ਾਂਤੀਪੂਰਵਕ ਕਰਨ ਲਈ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ।
——
ਮਿਲਟਰੀ ਤਸਵੀਰਾਂ ਸੰਕੇਤਕ ਹਨ, ਪੂੰਛ ਦੇ ਗੁਰਦੁਵਾਰਾ ਸਾਹਿਬ ਦੀ ਫਾਈਲ ਫੋਟੋ