ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਹਨ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਮੋਗਾ, 7 ਮਈ 2025
ਮੋਗਾ ਦੇ ਖਿਡਾਰੀਆਂ ਵੱਲੋਂ ਰਾਜ ਪੱਧਰੀ, ਰਾਸ਼ਟਰੀ, ਅੰਤਰਰਾਸ਼ਟਰੀ, ਏਸ਼ੀਆ ਪੱਧਰ ਤੇ ਤਾਈਕਵਾਂਡੋ ਖੇਡ ਵਿੱਚ ਤਗਮੇ ਹਾਸਲ ਕਰਕੇ ਜ਼ਿਲ੍ਹਾ ਮੋਗਾ ਦਾ ਨਾਂ ਚਮਕਾਉਣ ਤੇ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਜਿੱਥੇ ਇਹਨਾਂ ਬੱਚਿਆਂ ਦੀ ਸ਼ਲਾਘਾ ਕੀਤੀ ਉੱਥੇ ਲੋੜਵੰਦ ਖਿਡਾਰੀਆਂ ਨੂੰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਉਹਨਾਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਜਜ਼ਬੇ ਅਤੇ ਫੁਰਤੀ ਨਾਲ ਖੇਡ ਮੁਕਾਬਲਿਆਂ ਵਿਚ ਜੌਹਰ ਵਿਖਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਤਾਈਕਵਾਂਡੋ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਹਰਸ਼, ਸਮਰ,ਅਰਸ਼ਦੀਪ, ਮਨਪ੍ਰੀਤ ਸ਼ਰਮਾ, ਸ਼ਮਸ਼ੇਰ ਤਮੰਨਾ, ਰਮਨ, ਨੰਦਨੀ, ਗੁਰਲਾਬ ਸਿੰਘ ਤੇ ਏਕਮਪ੍ਰੀਤ ਕੌਰ ਨੂੰ ਬਲੰਦੀਆਂ ਛੂਹਣ ਤੇ ਹੌਂਸਲਾਅਫਜਾਈ ਕੀਤੀ। ਉਹਨਾਂ ਮਾਰਸ਼ਲ ਆਰਟ ਦੀ ਕੋਚ ਪ੍ਰਿਆ (ਬਿਮਲਾ) ਨੂੰ ਭਵਿੱਖ ਵਿੱਚ ਬੱਚਿਆਂ ਨੂੰ ਹੋਰ ਵਧੀਆ ਸਿਖਲਾਈ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਨਸਟਾਪਏਬਲ ਮਾਰਸ਼ਲ ਆਰਟ ਅਕੈਡਮੀ ਦੇ ਚੇਅਰਮੈਨ ਭਾਵਨਾ ਬਾਂਸਲ ਹਾਜਰ ਸਨ