ਮੁੱਖ ਖ਼ਬਰਾਂਪੰਜਾਬ

ਫਿਰੋਜ਼ਪੁਰ ਵਿੱਚ ਸਰਹੱਦ ਪਾਰ ਨਾਰਕੋ ਨੈੱਟਵਰਕ ਦਾ ਪਰਦਾਫਾਸ਼: ਸਾਢੇ ਪੰਜ ਕਿੱਲੋ ਹੇਰੋਇਨ, ਦੋ ਪਿਸਤੌਲ ਸਣੇ ਤਿੰਨ ਤਸਕਰ ਕਾਬੂ

ਨਿਊਜ਼ ਪੰਜਾਬ

8 ਮਈ 2025

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਦੋ ਵੱਖ-ਵੱਖ ਥਾਵਾਂ ’ਤੇ ਸਰਹੱਦ ਪਾਰੋਂ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਗਈ ਪੰਜ ਕਿੱਲੋ 465 ਗ੍ਰਾਮ ਹੇਰੋਇਨ, ਦੋ ਪਿਸਤੌਲ, ਚਾਰ ਮੈਗਜ਼ੀਨਾਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈ ਟੀਮ ਨੇ ਇਸ ਖੇਪ ਦੀ ਬਰਾਮਦਗੀ ਕਰਕੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਫਿਰੋਜ਼ਪੁਰ ਦੇ ਪਿੰਡ ਕਮਾਲ ਵਾਲਾ ਦੇ ਰਹਿਣ ਵਾਲੇ ਹਨ ਅਤੇ ਬੱਬੂ ਸਿੰਘ ਉਰਫ਼ ਬੱਬੂ, ਫਿਰੋਜ਼ਪੁਰ ਦੇ ਪਿੰਡ ਜੱਲੋ ਕੇ ਦੇ ਰਹਿਣ ਵਾਲੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।