ਮੁੱਖ ਖ਼ਬਰਾਂਪੰਜਾਬ

ਮਿਕਸ ਲੈਂਡ ਇਲਾਕੇ ਵਿੱਚ ਉਦਯੋਗ ਚਲਾਉਣ ਲਈ ਜਿਲਾ ਪ੍ਰਸਾਸ਼ਨ ਦੇ ਹੁਕਮਾਂ ਦੀ ਉਡੀਕ ਕਰਨੀ ਪਵੇਗੀ – ਸੁਣੋ ਡਿਪਟੀ ਕਮਿਸ਼ਨਰ ਨੇ ਕੀ ਕਿਹਾ

ਨਿਊਜ਼ ਪੰਜਾਬ

ਲੁਧਿਆਣਾ , 14 ਮਈ –  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ ਦੇਣ ਦੇ ਐਲਾਨ ਦਾ ਮਿਕਸ ਲੈਂਡ ਇਲਾਕੇ ਵਿਚ ਖੁਸ਼ੀ ਭਰਿਆ ਮਹੌਲ ਬਣਿਆ ਰਿਹਾ ਹੈ | ਮੁੱਖ ਮੰਤਰੀ ਨੇ ਮਿਕਸ ਲੈਂਡ (ਗੈਰ-ਸੀਮਿਤ ) ਇਲਾਕਿਆਂ  ਲਈ ਲੁਧਿਆਣਾ ਦੇ ਜ਼ਿਲਾ ਪ੍ਰਸ਼ਾਸਨ ਨੂੰ  ਉਦਯੋਗਿਕ ਇਕਾਈਆਂ ਚਲਾਉਣ ਦੀ ਤੁਰੰਤ ਇਜਾਜ਼ਤ ਦੇਣ ਲਈ ਆਖਿਆ ਹੈ | ਜਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਸਾਰੇ ਪੱਖਾਂ ਤੇ ਵਿਚਾਰ ਕਰਕੇ ਹਾਲੇ ਐਲਾਨ ਕੀਤਾ ਜਾਣਾ ਹੈ | ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਮੁੱਖ ਮੰਤਰੀ ਵਲੋਂ ਕੀਤੇ ਐਲਾਨ ਨੂੰ ਲੁਧਿਆਣਾ ਵਾਸੀਆਂ ਲਈ ਖੁਸ਼ਖਬਰੀ ਦਸਦਿਆਂ ਕਿਹਾ ਕਿ ਉਨ੍ਹਾਂ ਨੂੰ ਜਲਦੀ ਇਹ ਰਾਹਤ ਮਿਲ ਜਾਣੀ ਹੈ ਅਤੇ ਲੋਕਾਂ ਨੂੰ ਕਈ ਇਲਾਕਿਆਂ ਵਿੱਚ ਮੁਸ਼ਕਲ ਆ ਰਹੀ ਸੀ ਉਹ ਛੇਤੀ ਹੀ ਦੂਰ ਹੋ ਜਾਵੇਗੀ | ਸੁਣੋ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਕਹੇ ਸ਼ਬਦ