ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਰਾਤ ਬਲੈਕਆਊਟ ਦੇ ਹੁਕਮ – ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ – ਨੋਟ ਕਰੋ ਫ਼ੋਨ ਨੰਬਰ 

ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਐਫਸੀਆਰ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਫੋਨ ਨੰਬਰ ਜਾਰੀ ਕੀਤੇ ਹਨ 

ਨਿਊਜ਼ ਪੰਜਾਬ

ਚੰਡੀਗੜ੍ਹ, 8 ਮਈ – ਭਾਰਤ ਤੇ ਪਾਕਿਸਤਾਨ ਵਿਚਾਲੇ ਵਧਣੇ ਤਣਾਅ ਦਰਮਿਆਨ ਪੰਜਾਬ ਦੇ ਕਈ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਫ਼ਿਰੋਜ਼ਪੁਰ, ਹੁਸ਼ਿਆਰਪੁਰ ਤੇ ਫਰੀਦਕੋਟ, ਰਾਜਸਥਾਨ ਦੇ ਸਰਹੱਦੀ ਇਲਾਕਿਆਂ ਤੇ ਜੰਮੂ ਵਿਚ ਬਲੈਕਆਊਟ ਦੇ ਹੁਕਮ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ਼ਹਿਰ ਵਿੱਚ ਬਲੈਕਆਊਟ ਦਾ ਐਲਾਨ ਕੀਤਾ ਹੈ। ਪੰਚਕੂਲਾ (ਹਰਿਆਣਾ) ਅਤੇ ਜ਼ੀਰਕਪੁਰ (ਪੰਜਾਬ) ਵਿੱਚ ਵੀ ਮੁਕੰਮਲ ਬਲੈਕਆਊਟ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚ ਵੀਰਵਾਰ ਰਾਤ 9 ਵਜੇ ਤੋਂ ਅੱਠ ਘੰਟਿਆਂ ਦਾ ਬਲੈਕਆਊਟ ਰਹੇਗਾ। ਜ਼ਿਲ੍ਹਾ ਅਥਾਰਿਟੀਜ਼ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਇਹ ਫੈਸਲਾ ਲਿਆ ਗਿਆ ਹੈ। ਹਵਾਈ ਹਮਲਿਆਂ ਦੇ ਡਰੋਂ, ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਬਲੈਕਆਊਟ ਲਾਗੂ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਐਫਸੀਆਰ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਫੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ। ਦੇਸ਼ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਲੋਕਾਂ ਦੀ ਸਹੂਲਤ ਲਈ, ਵਿੱਤ ਕਮਿਸ਼ਨਰ ਮਾਲ ਆਫ਼ਤ ਪ੍ਰਬੰਧਨ ਕੰਟਰੋਲ ਰੂਮ ਨੇ ਲੈਂਡਲਾਈਨ ਫ਼ੋਨ ਨੰਬਰ 0172-2741803 ਅਤੇ 0172-2749901 ਜਾਰੀ ਕੀਤੇ ਹਨ| ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਉਪਰੋਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।