ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ ਸਾਰੇ ਸਕੂਲ-ਕਾਲਜ ਤਿੰਨ ਦਿਨਾਂ ਲਈ ਰਹਿਣਗੇ ਬੰਦ

ਨਿਊਜ਼ ਪੰਜਾਬ

9 ਮਈ 2025

ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਦੇਸ਼ ਭਰ ‘ਚ ਅਲਰਟ ਜਾਰੀ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ X ‘ਤੇ ਪੋਸਟ ਸਾਂਝੀ ਕਰ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਇਹ ਹੁਕਮ ਦਿੱਤਾ ਜਾਂਦਾ ਹੈ ਕਿ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਸਰਕਾਰੀ, ਨਿੱਜੀ ਅਤੇ ਸਹਾਇਤਾ ਪ੍ਰਾਪਤ – ਅਗਲੇ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ।