ਪੰਜਾਬ

ਮੇਅਰ ਬਲਕਾਰ ਸਿੰਘ ਸੰਧੂ ਵੱਲੋਂ ਬੁੱਢੇ ਨਾਲੇ ਦੀ ਸਫਾਈ ਦੇ ਕੰਮ ਦਾ ਨਿਰੀਖਣ

ਮੇਅਰ ਬਲਕਾਰ ਸਿੰਘ ਸੰਧੂ ਕੋਰੋਨਾ ਮਹਾਮਾਰੀ ਦੇ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਪੂਰੀ ਤਰ੍ਹਾਂ ਸਰਗਰਮ

ਨਿਊਜ਼ ਪੰਜਾਬ

ਲੁਧਿਆਣਾ , 14 ਮਈ –  ਆਉਣ ਵਾਲੇ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਅੱਜ ਸ੍ਰੀ ਬਲਕਾਰ ਸਿੰਘ ਸੰਧੂ,ਮੇਅਰ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੀ ਸਫਾਈ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾਏ ਤਾਂ ਕਿ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਜਨਤਾ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਰਵਿੰਦਰ ਗਰਗ,(ਐੱਸ.ਈ)ਓ ਐਂਡ ਐਮ ਸੈੱਲ ਨਗਰ ਨਿਗਮ ਲੁਧਿਆਣਾ ਵੀ ਮੌਜੂਦ ਸਨ।ਮੇਅਰ ਦਫਤਰ, ਮੀਡੀਆ ਅਫਸਰ, ਹਰਪਾਲ ਸਿੰਘ ਨਿਮਾਣਾ ਅਨੁਸਾਰ ਨਗਰ ਨਿਗਮ ਦੇ ,ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਕੋਰੋਨਾ ਮਹਾਮਾਰੀ ਦੇ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਵੀ ਪੂਰੀ ਤਰ੍ਹਾਂ ਸਰਗਰਮ ਹਨ |