ਪਾਕਿਸਤਾਨ ਨੇ ਦੇਰ ਰਾਤ ਪੰਜਾਬ ਦੇ ਕਈ ਜਿਲ੍ਹਿਆਂ’ ਚ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ,ਸਵੇਰੇ ਪੰਜਾਬ ਦੇ 2 ਸ਼ਹਿਰਾਂ ਵਿੱਚ ਧਮਾਕੇ,ਐਡਵਾਇਜ਼ਰੀ ਜਾਰੀ
ਨਿਊਜ਼ ਪੰਜਾਬ
9 ਮਈ 2025
ਅੱਜ ਸਵੇਰੇ ਪੰਜਾਬ ਦੇ ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਪਠਾਨਕੋਟ ਵਿੱਚ ਸਵੇਰੇ 4:30 ਵਜੇ 3 ਤੋਂ 4 ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੌਰਾਨ ਅੰਮ੍ਰਿਤਸਰ ਵਿੱਚ ਸਵੇਰੇ 5:20 ਵਜੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।
ਇਸ ਤੋਂ ਪਹਿਲਾਂ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਆਦਮਪੁਰ, ਲੁਧਿਆਣਾ, ਬਠਿੰਡਾ ਅਤੇ ਚੰਡੀਗੜ੍ਹ ਵਿੱਚ ਫੌਜੀ ਠਿਕਾਣਿਆਂ ‘ਤੇ ਰਾਕੇਟ ਅਤੇ ਮਿਜ਼ਾਈਲਾਂ ਦਾਗੀਆਂ। ਹਾਲਾਂਕਿ, ਭਾਰਤ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਅਸਮਾਨ ਵਿੱਚ ਹੀ ਮਿਜ਼ਾਈਲਾਂ ਨੂੰ ਬੇਅਸਰ ਕਰ ਦਿੱਤਾ।
ਇਸ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਕਿਹਾ ਕਿ ਸਾਰਿਆਂ ਨੂੰ ਘਰ ਦੇ ਅੰਦਰ ਰਹਿਣਾ ਚਾਹੀਦਾ ਹੈ। ਖਿੜਕੀਆਂ ਤੋਂ ਦੂਰ ਰਹੋ ਅਤੇ ਸਾਰੀਆਂ ਲਾਈਟਾਂ ਬੰਦ ਰੱਖੋ।ਲੋਕਾਂ ਨੂੰ ਆਖਿਆ ਗਿਆ ਹੈ ਕਿ ਜਦੋਂ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ।ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਵਿੱਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿਚ ਰਹਿਣ ਅਤੇ ਛੱਤਾਂ, ਬਾਲਕੋਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰਨ ਲਈ ਆਖਿਆ ਗਿਆ ਹੈ।ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ
0175-2350550
ਪੁਲਸ ਕੰਟਰੋਲ ਰੂਮ, ਪਟਿਆਲਾ
98764-32100
95929-17910
95929-12500