ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ
ਨਿਊਜ਼ ਪੰਜਾਬ
ਪਟਿਆਲਾ, 9 ਮਈ 2025
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮਿਤੀ 10 ਮਈ ਨੂੰ ਲੱਗਣ ਵਾਲੀ ਦੂਜੀ ਕੌਮੀ ਲੋਕ ਅਦਾਲਤ ਨੂੰ ਹਾਲ ਦੀ ਘੜੀ ਮੁਲਤਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਕੀਤਾ ਗਿਆ ਸੀ, ਜਿਸ ਨੂੰ ਮੁਲਤਵੀ ਕੀਤਾ ਗਿਆ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ 10 ਮਈ ਵਾਲੀ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਾਏ ਸਨ, ਉਹ ਹੁਣ ਇਸ ਦਿਨ ਅਦਾਲਤ ਵਿੱਚ ਪੇਸ਼ ਨਾ ਹੋਣ ਇਸ ਸਬੰਧੀ ਜਾਣਕਾਰੀ ਦੁਬਾਰਾ ਸਾਂਝੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਵਾਲੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੈਬਸਾਈਟ www.pulsa.gov.in ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੰਪਰਕ ਨੰਬਰ 0175-2306500 ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।