India-Pak Ceasefire: ਨਰਿੰਦਰ ਮੋਦੀ ਨੇ ਰੱਖਿਆ ਮੰਤਰੀ, ਵਿਦੇਸ਼ ਮੰਤਰੀ ਸਮੇਤ ਫੌਜ਼ ਮੁੱਖੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ
ਨਵੀਂ ਦਿੱਲੀ, 10 ਮਈ ( PIB ) ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤੀ ਬਣਨ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸਮੇਤ ਉੱਚ ਸਰਕਾਰੀ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਐੱਨਐੱਸਏ ਅਜੀਤ ਡੋਵਾਲ, ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾ ਮੁਖੀ ਮੀਟਿੰਗ ਵਿੱਚ ਸ਼ਾਮਲ ਹੋਏ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ (ਡੀਜੀਐੱਮਓ) ਸ਼ਨਿਚਰਵਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ‘ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤ ਹੋਏ ਹਨ। ਵਿਦੇਸ਼ ਸਕੱਤਰ ਵੱਲੋਂ ਇਹ ਸੰਖੇਪ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਆਇਆ।
ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ, ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਮੀਟਿੰਗ ਵਿੱਚ ਮੌਜੂਦ ਸਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ।