ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ CM ਮਾਨ ਨੇ ਰਾਜਸਥਾਨ ਬਾਰਡਰ ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੇਣ ਦੇ ਦਿੱਤੇ ਆਦੇਸ਼,’ਫੌਜ ਲਈ ਪਾਣੀ ਤਾਂ ਕੀ ਸਾਡਾ ਖੂਨ ਵੀ ਹਾਜ਼ਰ’

ਨਿਊਜ਼ ਪੰਜਾਬ

ਚੰਡੀਗੜ੍ਹ, 11 ਮਈ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਪਾਣੀ ਛੱਡਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ ਸਗੋਂ ਪੰਜਾਬ ਕੌਮੀ ਹਿੱਤਾਂ ਦੀ ਖ਼ਾਤਰ ਆਪਣਾ ਖੂਨ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਸ਼ਾਮਲ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।