ਮੁੱਖ ਖ਼ਬਰਾਂਭਾਰਤ

ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗੀ ਭਾਰਤ ਤੇ ਪਾਕਿਸਤਾਨ ਵਿਚਕਾਰ ਗੱਲਬਾਤ,ਦੋਵੇਂ ਦੇਸ਼ਾਂ ਦੇ DGMO ਕਰਨਗੇ ਮੀਟਿੰਗ

ਨਿਊਜ਼ ਪੰਜਾਬ

ਨਵੀਂ ਦਿੱਲੀ, 12 ਮਈ 2025

ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨ (DGMO) ਪੱਧਰ ਦੀ ਗੱਲਬਾਤ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਹੋਵੇਗੀ।

ਭਾਰਤੀ ਫੌਜ ਵੱਲੋਂ ਐਤਵਾਰ ਨੂੰ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਵਿੱਚ ਫੌਜ ਦੇ ਅਧਿਕਾਰੀਆਂ ਨੇ ਆਪ੍ਰੇਸ਼ਨ ਸਿੰਦੂਰ ਤੋਂ ਲੈ ਕੇ ਜੰਗਬੰਦੀ ਤੱਕ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਅੱਜ ਹੋਣ ਵਾਲੀ ਡੀਜੀਐਮਓ ਪੱਧਰ ਦੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਨੂੰ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਹੁਣ ਜੰਗਬੰਦੀ ਤੋੜੀ ਗਈ ਤਾਂ ਸਖ਼ਤ ਜਵਾਬ ਦਿੱਤਾ ਜਾਵੇਗਾ